14 ਨਵੰਬਰ 2204: ਸ੍ਰੀ ਗੁਰੂ ਨਾਨਕ ਦੇਵ(shri guru nanak dev ji) ਜੀ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ(nagar kirtan) ਸਜਾਏ ਜਾ ਰਹੇ ਹਨ, ਉਥੇ ਹੀ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ (Gurudwara Sri Fatehgarh Sahib) ਤੋਂ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ’ਚ ਨਗਰ ਕੀਰਤਨ ਆਰੰਭ ਕੀਤਾ ਗਿਆ। ਜਿਸ ’ਚ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਲਗਵਾਈ।
ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ, ਸਟਾਫ਼ ਤੇ ਸੰਗਤਾਂ ਨੇ ਵੱਧ-ਚੜ੍ਹ ਕੇ ਨਗਰ ਕੀਰਤਨ ’ਚ ਹਾਜਰੀ ਲਗਵਾਈ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਫੁੱਲਾਂ ਨਾਲ ਸਜਾਈ ਗਈ ਸੁੰਦਰ ਪਾਲਕੀ ਦੇ ਪਿੱਛੇ ਵੱਡੀ ਗਿਣਤੀ ’ਚ ਸੰਗਤਾਂ ਵਲੋਂ ਕੀਰਤਨ ਕੀਤਾ ਗਿਆ। ਸੰਗਤਾਂ ਵੱਲੋਂ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ ਤੇ ਅਨੇਕਾਂ ਪ੍ਰਕਾਰ ਦੇ ਲੰਗਰ ਲਗਾਏ ਗਏ। ਨਿਹੰਗ ਸਿੰਘਾਂ ਵੱਲੋਂ ਗਤਕੇ ਦੇ ਜੌਹਰ ਦਿਖਾਏ ਗਏ ਤੇ ਫੌਜੀ ਬੈਂਡ ਵੱਲੋਂ ਮਨ ਮੋਹਣ ਵਾਲੀਆ ਧੁੰਨਾ ਵਜਾਈਆਂ ਗਈਆਂ। ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ’ਚ ਸ਼ਾਮਲ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।