Fatehgarh Sahib: ਡੀ.ਆਈ.ਜੀ ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਸ਼ਹੀਦੀ ਸਭਾ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਲਿਆ ਜਾਇਜ਼ਾ

20 ਦਸੰਬਰ 2024: ਸ਼ਹੀਦਾਂ ਦੀ ਧਰਤੀ ਫ਼ਤਿਹਗੜ੍ਹ (Fatehgarh Sahib) ਸਾਹਿਬ ਤੇ ਹਰੇਕ ਸਾਲ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ (Shahidi Sabha) ਸਭਾ ਦੌਰਾਨ ਜ਼ਿਲ੍ਹਾ ਪੁਲਿਸ ਵੱਲੋਂ ਸੰਗਤ ਦੀ ਸੁਰੱਖਿਆ (security) ਤੇ ਸਹੂਲਤ ਲਈ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ, ਤਾਂ ਜੋ ਸੰਗਤ (sangat) ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰੂਪਨਗਰ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਸਣੇ ਸ਼ਹੀਦੀ ਸਭਾ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਅਨਾਜ ਮੰਡੀ ਸਰਹਿੰਦ ਵਿਖੇ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਦੱਸਿਆ ਕਿ ਸੰਗਤ ਦੀ ਸਹੂਲਤ ਲਈ 20 ਮੁਫਤ ਪਾਰਕਿੰਗ ਬਣਾਈਆਂ ਗਈਆਂ ਹਨ, ਤੇ ਨਿਰਵਿਘਨ ਆਵਾਜਾਈ ਲਈ ਲਗਭਗ 80 ਸ਼ਟਲ ਬੱਸਾਂ ਚਲਾਈਆਂ ਜਾਣਗੀਆਂ ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਡੀ.ਆਈ.ਜੀ. ਭੁੱਲਰ ਨੇ ਦੱਸਿਆ ਕਿ ਪੁਲਿਸ ਵੱਲੋਂ ਬਣਾਏ ਜਾਣ ਵਾਲੇ 6 ਪੁਲਿਸ ਸਹਾਇਤਾ ਕੇਂਦਰਾਂ ਤੋਂ ਸੰਗਤ ਨੂੰ ਪੁਲਿਸ ਨਾਲ ਸਬੰਧਤ ਸੇਵਾਵਾਂ ਹਾਸਲ ਹੋਣਗੀਆਂ ਅਤੇ ਜੇਕਰ ਕੋਈ ਵਿਅਕਤੀ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਬਾਰੇ ਪੁਲਿਸ ਨਾਲ ਸੰਪਰਕ ਕਰਨਾ ਚਾਹੁੰਦਾ ਹੋਵੇ ਤਾਂ ਉਹ ਪੁਲਿਸ ਨਾਕਿਆਂ ਤੇ ਤਾਇਨਾਤ ਪੁਲਿਸ ਜਵਾਨਾਂ ਨਾਲ ਗੱਲਬਾਤ ਕਰਕੇ ਮੁੱਖ ਕੰਟਰੋਲ ਰੂਮ ਰਾਹੀਂ ਆਪਣੀ ਸਮੱਸਿਆ ਦਾ ਹੱਲ ਕਰਵਾ ਸਕੇਗਾ।

ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਜੇਬ ਕਤਰਿਆਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ `ਤੇ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਤਿੱਖੀ ਨਜ਼ਰ ਰੱਖੀ ਜਾਵੇਗੀ ਤੇ ਸ਼ਹੀਦੀ ਸਭਾ ਦੌਰਾਨ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਚੁੱਕਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਸਮੂਹ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਸ਼ਹੀਦੀ ਸਭਾ ਇੱਕ ਮੁਕੱਦਸ ਅਵਸਰ ਹੈ, ਇਸ ਲਈ ਆਪਣੀ ਡਿਊਟੀ ਸੇਵਾ ਭਾਵਨਾ ਨਾਲ ਕਰਨ ਨੂੰ ਯਕੀਨੀ ਬਣਾਇਆ ਜਾਵੇ।

read more: ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ

Scroll to Top