July 7, 2024 8:03 pm
ਪਿਓ ਪੁੱਤ ਦੀ ਸੜਕ ਹਾਦਸੇ

ਸਕੂਲ ਛੱਡਣ ਜਾ ਰਹੇ ਪਿਓ ਪੁੱਤ ਦੀ ਸੜਕ ਹਾਦਸੇ ‘ਚ ਮੌਤ, ਬੱਸ ਮਾਲਕ ਖਿਲਾਫ਼ ਪਰਚਾ ਦਰਜ ਕਰਨ ਦੀ ਕੀਤੀ ਮੰਗ

ਫਿਰੋਜ਼ਪੁਰ 07 ਮਈ 2022: ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਮੱਲਾਂਵਾਲਾ ਵਿਚ ਦਿਨ ਚੜ੍ਹਦੇ ਹੀ ਦਰਦਨਾਕ ਹਾਦਸਾ ਵਾਪਰਿਆ। ਪਿਤਾ ਆਪਣੇ 10 ਸਾਲ ਦੇ ਬੇਟੇ ਨੂੰ ਜੋ ਕਿ 5ਵੀ ਜਮਾਤ ਦਾ ਵਿਦਿਆਰਥੀ ਸੀ। ਜਿਸਨੂੰ ਸਕੂਲ ਛੱਡਣ ਲਈ ਮੋਟਰਸਾਈਕਲ ਤੇ ਜਾ ਰਿਹਾ ਸੀ ਤਾਂ ਇਕ ਪ੍ਰਾਈਵੇਟ ਮਿੰਨੀ ਬੱਸ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ ਅਤੇ ਬੱਚੇ ਦੀ ਮੌਕੇ ਤੇ ਹੀ ਮੋਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਬੱਚੇ ਦੇ ਪਿਤਾ ਨੂੰ ਸਰਕਾਰੀ ਹਸਪਤਾਲ ਜ਼ੀਰਾ ਦੇ ਡਾਕਟਰਾ ਵਲੋਂ ਮ੍ਰਿਤਕ ਕਰਾਰ ਦੇ ਦਿੱਤਾ । ਇਸ ਘਟਨਾ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ ਹੈ । ਮੌਕੇ ਤੇ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬੱਬਲ ਸ਼ਰਮਾ ਵੱਲੋਂ ਕਿਹਾ ਗਿਆ ਕਿ ਬਿਨਾਂ ਪਰਮਿਟ ਤੇ ਬਿਨਾਂ ਕਾਗਜ਼ਾਤਾਂ ਦੇ ਮਿੱਨੀ ਬੱਸਾਂ ਸੜਕਾਂ ਉਪਰ ਘੁੰਮ ਰਹੀਆਂ ਹਨ ਜੇ ਸਰਕਾਰ ਇਨ੍ਹਾਂ ਉੱਪਰ ਪਹਿਲਾਂ ਹੀ ਨਕੇਲ ਕੱਸੇ ਤਾਂ ਇਸ ਤਰ੍ਹਾਂ ਦੀਆਂ ਐਕਸੀਡੈਂਟ ਦੀਆਂ ਘਟਨਾਵਾਂ ਘੱਟ ਹੋਣ ਕਿਉਂਕਿ ਇਹ ਸਾਰੇ ਡਰਾਈਵਰ ਤੇ ਕੰਡਕਟਰ ਆਪਣਾ ਟਾਈਮ ਚੁੱਕਣ ਕਾਰਨ ਰਫ਼ਤਾਰ ਨਾਲ ਗੱਡੀਆਂ ਚਲਾਉਂਦੇ ਹਨ ਤੇ ਕਿਸੇ ਵੀ ਜਾਨ ਮਾਲ ਦੀ ਪਰਵਾਹ ਨਹੀਂ ਕਰਦੇ ਉਨ੍ਹਾਂ ਮੁੱਖ ਮੰਤਰੀ ਪੰਜਾਬ ਅੱਗੇ ਬੇਨਤੀ ਕੀਤੀ ਕਿ ਇਸ ਤਰ੍ਹਾਂ ਦੀਆਂ ਬੱਸਾ ਨੂੰ ਬੋੰਡ ਕੀਤਾ ਜਾਵੇ ਤੇ ਇਨ੍ਹਾਂ ਦੇ ਮਾਲਕਾਂ ਦੇ ਉਪਰ ਵੀ ਕਾਰਵਾਈ ਕਰਦੇ ਹੋਏ 302 ਦਾ ਪਰਚਾ ਦਰਜ ਕੀਤਾ ਜਾਵੇ।