Site icon TheUnmute.com

ਪਿਛਲੀਆਂ ਸਰਕਾਰਾਂ ਦੇ ਚਹੇਤਿਆਂ ਨੇ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕਰ ਸਰਕਾਰੀ ਖਜ਼ਾਨੇ ਨੂੰ ਲਾਇਆ ਵੱਡਾ ਚੂਨਾ : ਲਾਲਜੀਤ ਸਿੰਘ ਭੁੱਲਰ

Laljit Singh Bhullar

ਚੰਡੀਗੜ੍ਹ 14 ਮਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਕ ਬਿਆਨ ਰਾਹੀਂ ਕਿਹਾ ਗਿਆ ਸੀ ਕਿ ਸਰਕਾਰੀ ਜ਼ਮੀਨਾਂ ‘ਤੇ ਕੀਤੇ ਨਜਾਇਜ਼ ਕਬਜੇ ( illegally occupying land) ਛੱਡ ਦੇਣ ਨਹੀਂ ਤਾਂ ਸਖਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ |ਇਸਦੇ ਨਾਲ ਹੀ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਵੱਖ ਵੱਖ ਇਲਾਕਿਆਂ ਤੋਂ ਨਜਾਇਜ਼ ਕਬਜੇ ਛੁਡਵਾਏ ਜਾ ਰਹੇ ਹਨ | ਇਸਦੇ ਚੱਲਦੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਸਰਕਾਰੀ ਅਤੇ ਪੰਚਾਇਤੀ ਜ਼ਮੀਨਾਂ ‘ਤੇ ਕੀਤੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਹਰੀਕੇ ਪੱਤਣ ਵਿਖੇ 89 ਕਿੱਲੇ,4 ਕਨਾਲ, 2 ਮਰਲੇ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਾਇਆ ਗਿਆ।

ਇਸ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Transport Minister Laljit Singh Bhullar) ਵੀ ਮੌਜੂਦ ਰਹੇ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਰਕਾਰੀ ਅਤੇ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਕਸਬਾ ਹਰੀਕੇ ਪੱਤਣ ਦੀ ਬਹੁ-ਕੀਮਤੀ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਾਇਆ ਗਿਆ ਹੈ। ਉਨ੍ਹਾਂ ਨੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਰਕਾਰਾਂ ਦੇ ਚਹੇਤਿਆਂ ਨੇ ਸਰਕਾਰੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ੇ ਕਰਕੇ ਸਰਕਾਰੀ ਖ਼ਜ਼ਾਨਿਆਂ ਨੂੰ ਚੂਨਾ ਲਾਇਆ ਪਰੰਤੂ ਹੁਣ ਇਹ ਸਾਰੀ ਆਮਦਨ ਸਰਕਾਰ ਦੇ ਖਾਤੇ ‘ਚ ਜਾਵੇਗੀ।

Exit mobile version