Site icon TheUnmute.com

ਫਾਜ਼ਿਲਕਾ: ਆਸ਼ੀਰਵਾਦ ਸਕੀਮ ਲਈ ਹੁਣ ਆਨਲਾਈਨ ਕੀਤਾ ਜਾ ਸਕਦੈ ਅਪਲਾਈ

Punjab Handicraft Festival

ਫਾਜ਼ਿਲਕਾ, 15 ਅਪ੍ਰੈਲ 2023: ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਅਤੇ ਹੋਰ ਵਰਗਾਂ ਦੇ ਪਰਿਵਾਰਾਂ ਦੀ ਲੜਕੀ ਦੀ ਸ਼ਾਦੀ ਮੌਕੇ ਆਸ਼ੀਰਵਾਦ ਸਕੀਮ (Ashirwad Scheme) ਤਹਿਤ ਦਿੱਤੇ ਜਾਣ ਵਾਲੇ 51,000/-ਰੁਪਏ ਦਾ ਲਾਭ ਲੈਣ ਲਈ ਹੁਣ ਆਨ ਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਸਰਕਾਰ ਵੱਲੋਂ ਸਕੀਮ ਨੂੰ ਹੋਰ ਪਾਰਦਰਸ਼ੀ ਬਣਾਉਣ ਤੇ ਅਪਲਾਈ ਕਰਨ ਲਈ ਦਫ਼ਤਰਾਂ ਵਿੱਚ ਹੁੰਦੀ ਖੱਜਲ ਖੁਆਰੀ ਨੂੰ ਰੋਕਣ ਲਈ ਇਹ ਸਹੂਲਤ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਲਾਭਪਾਤਰੀ ਆਪਣੀ ਪ੍ਰਤੀ ਬੇਨਤੀ ਅਸ਼ੀਰਵਾਦ ਸਕੀਮ ਦੇ ਆਨ ਲਾਇਨ ਪੋਰਟਲ https://ashirwad.punjab.gov.in ਤੇ ਅਪਲੋਡ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ (Ashirwad Scheme) ਦਾ ਲਾਭ ਲੈਣ ਲਈ ਲਾਭਪਾਤਰੀ ਨੂੰ ਆਪਣੀ ਬੇਟੀ ਦੀ ਸ਼ਾਦੀ ਦੀ ਤਾਰੀਕ ਤੋਂ ਪਹਿਲਾਂ ਜਾਂ ਵਿਆਹ ਤੋਂ 30 ਦਿਨ ਦੇ ਅੰਦਰ-ਅੰਦਰ ਆਪਣੀ ਦਰਖਾਸਤ ਨਿਰਧਾਰਤ ਪ੍ਰੋਫਾਰਮੇ ਵਿੱਚ ਭਰ ਕੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਜਿਥੇ ਲਾਭਪਾਤਰੀ ਦੇ ਸਮੇਂ ਦੀ ਬੱਚਤ ਹੋਵੇਗੀ ਉਥੇ ਹੀ ਦਫਤਰਾਂ ਵਿੱਚ ਹੁੰਦੀ ਖੱਜਲ ਖੁਆਰੀ ਨੂੰ ਵੀ ਠੱਲ ਪਾਈ ਜਾ ਸਕੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਕੀਮ ਦਾ ਲਾਭ ਲੈਣ ਲੜਕੀ ਦੇ ਮਾਪੇ / ਸਰਪ੍ਰਸਤ ਪੰਜਾਬ ਰਾਜ ਦੇ ਪੱਕੇ ਵਸਨੀਕ ਹੋਣੇ ਚਾਹੀਦੇ ਹਨ ਅਤੇ ਲੜਕੀ ਦੀ ਉਮਰ 18 ਸਾਲ ਤੋਂ ਵੱਧ ਹੋਣੀ ਚਾਹੀਦੀ ਹੈ। ਪਰਿਵਾਰ ਦੀ ਸਾਰੇ ਸਾਧਨਾਂ ਨੂੰ ਮਿਲਾ ਕੇ ਸਲਾਨਾ ਆਮਦਨ 32,750/- ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਬਿਨੈਕਾਰ ਵਿੱਤੀ ਸਹਾਇਤਾ ਦਾ ਲਾਭ ਪ੍ਰਾਪਤ ਕਰਨ ਲਈ ਆਪਣੀ ਲੜਕੀ ਦੇ ਵਿਆਹ ਸਬੰਧੀ ਲੋੜੀਂਦੇ ਦਸਤਾਵੇਜ ਲੜਕੀ ਦੇ ਵਿਆਹ ਦੀ ਤਰੀਕ ਤੋਂ ਪਹਿਲਾਂ ਜਾਂ ਵਿਆਹ ਤੋਂ 30 ਦਿਨ ਦੇ ਅੰਦਰ-ਅੰਦਰ ਨਿਰਧਾਰਤ ਪ੍ਰੋਫਾਰਮੇ ਸਮੇਤ ਆਨ ਲਾਇਨ ਅਪਲੋਡ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਆਨ ਲਾਇਨ ਅਪਲਾਈ ਕਰਨ ਨਾਲ ਲਾਭਪਾਤਰੀ ਇਸ ਸਕੀਮ ਦਾ ਲਾਭ ਆਸਾਨੀ ਨਾਲ ਉਠਾ ਸਕਣਗੇ।

Exit mobile version