Site icon TheUnmute.com

ਫਾਜ਼ਿਲਕਾ: ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ 27 ਫਰਵਰੀ ਨੂੰ ਕਰਨਗੇ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ

veterinary hospitals

ਫਾਜ਼ਿਲਕਾ, 26 ਫਰਵਰੀ 2024: ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ 27 ਫਰਵਰੀ 2024 ਨੂੰ ‘ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲੇਹ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਿਲਣੀ ਵਿੱਚ ਕੈਬਨਿਟ ਮੰਤਰੀ (Kuldeep Singh Dhaliwal) ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਟੀਮ ਵੱਲੋਂ ਫਾਜ਼ਿਲਕਾ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਤੇ ਤਰਨ ਤਾਰਨ ਜ਼ਿਲ੍ਹਿਆਂ ਨਾਲ ਸਬੰਧਿਤ ਪੰਜਾਬੀ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਤੇ ਮਸਲਿਆਂ ਨੂੰ ਸੁਣਿਆ ਜਾਵੇਗਾ ਅਤੇ ਮੌਕੇ ‘ਤੇ ਉਚਿੱਤ ਨਿਪਟਾਰਾ/ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰਜਿਸਟ੍ਰੇਸ਼ਨ 27 ਫਰਵਰੀ ਨੂੰ ਸਵੇਰੇ 9.00 ਵਜੇ ਸ਼ੁਰੂ ਹੋਵੇਗੀ ਅਤੇ ਉਕਤ ਜ਼ਿਲ੍ਹਿਆਂ ਨਾਲ ਸਬੰਧਿਤ ਪੰਜਾਬੀ ਪ੍ਰਵਾਸੀ ਭਾਰਤੀ ਆਪਣੀਆਂ ਸ਼ਿਕਾਇਤਾਂ ਤੇ ਮਸਲਿਆਂ ਲਈ ਇਸ ਮਿਲਣੀ ਵਿੱਚ ਭਾਗ ਲੈ ਸਕਦੇ ਹਨ।

ਰਜਿਸਟ੍ਰੇਸ਼ਨ ਉਪਰੰਤ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਐਨ.ਆਰ.ਆਈਜ਼ ਨਾਲ ਉਨ੍ਹਾਂ ਦੇ ਸ਼ਿਕਾਇਤਾਂ ਅਤੇ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨਗੇ ਅਤੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਹੱਲ ਲਈ ਹੁਕਮ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮਿਲਣੀ ਦੌਰਾਨ ਸਬੰਧਿਤ ਜ਼ਿਲ੍ਹਿਆਂ ਦੇ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਮੌਜੂਦ ਰਹਿਣਗੇ। ਉਨ੍ਹਾਂ ਜ਼ਿਲ੍ਹੇ ਦੇ ਪ੍ਰਵਾਸੀ ਭਾਰਤੀਆਂ ਨੂੰ ਐਨ.ਆਰ.ਆਈਜ਼ ਮਿਲਣੀ ਵਿਚ ਸ਼ਾਮਿਲ ਹੋ ਕੇ ਇਸ ਪ੍ਰੋਗਰਾਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਵੀ ਕੀਤੀ।

Exit mobile version