ਫਾਜ਼ਿਲਕਾ 27 ਮਈ 2024: ਜ਼ਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਡਾ. ਸੇਨੂੰ ਦੁੱਗਲ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਵਿਚ 30 ਮਈ 2024 ਨੂੰ ਸ਼ਾਮ 5 ਵਜੇ ਤੋਂ 1 ਜੁਨ 2024 ਸ਼ਾਮ 7 ਵਜੇ ਤੱਕ ਅਤੇ ਗਿਣਤੀ ਵਾਲੇ ਦਿਨ 04 ਜੂਨ 2024 ਨੂੰ ਡਰਾਈ ਡੇ (Dry Day) ਘੋਸ਼ਿਤ ਕਰਦਿਆਂ ਅੰਗਰੇਜੀ ਅਤੇ ਦੇਸ਼ੀ ਸ਼ਰਾਬ, ਸਪਿਰਟ, ਅਲਕੋਹਲ ਜਾਂ ਕੋਈ ਹੋਰ ਵਸਤੂ ਜਿਸ ਨਾਲ ਸ਼ਰਾਬ ਵਰਗਾ ਨਸ਼ਾ ਹੁੰਦਾ ਹੋਵੇ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ, ਜਮਾਖੋਰੀ, ਵੰਡ ਜਾਂ ਸ਼ਰਾਬ ਪਿਲਾਉਣ ਵਾਲੇ ਹੋਟਲਾ, ਢਾਬਿਆਂ, ਅਹਾਤਿਆਂ , ਰੈਸਟੋਰੇਟਾਂ, ਬੀਅਰ ਬਾਰ, ਕਲਬਾਂ ਜਾਂ ਕੋਈ ਹਰ ਜਨਤਕ ਥਾਵਾਂ ‘ਤੇ ਵੇਚਣੇਸਰਵ ਕਰਨ *ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਘੋਸ਼ਿਤ ਕੀਤੇ ਪ੍ਰੋਗਰਾਮ ਅਨੁਸਾਰ ਪੰਜਾਬ ਵਿਚ ਲੋਕ ਸਭਾ ਚੋਣਾਂ 1 ਜੂਨ 2024 ਨੂੰ ਹੋ ਰਹੀਆਂ ਹਨ ਅਤੇ ਵੋਟਾਂ ਦੀ ਗਿਣਤੀ 4 ਜੁਨ 2024 ਨੂੰ ਹੋਣੀ ਹੈ। ਪੰਜਾਬ ਰਾਜ ਵਿਚ ਪੋਲਿੰਗ ਅਤੇ ਗਿਣਤੀ ਵਾਲੇ ਦਿਨ ਸ਼ਰਾਬ ਦੇ ਠੇਕੇ ਖੁੱਲੇ ਰਹਿਣ ਅਤੇ ਸ਼ਰਾਬ ਦੀ ਵਰਤੋਂ ਸਦਕਾ ਲੋਕ ਸ਼ਾਂਤੀ ਵਿਚ ਖਲਲ ਪੈ ਸਕਦਾ ਹੈ।
ਪ੍ਰਾਇਵੇਟ ਤੇ ਸਰਕਾਰੀ ਸੰਪਤੀ ਅਤੇ ਮਾਨਵ ਜੀਵਨ ਨੂੰ ਹਾਨੀ ਪਹੁੰਚ ਸਕਦੀ ਹੈ। ਇਸ ਲਈ ਚੋਣਾਂ ਦੇ ਕੰਮ ਨੂੰ ਨਿਰਵਿਘਨ, ਨਿਰਪੱਖਤਾ ਅਤੇ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੇ ਵਰਤੋਂ ਰੋਕ (Dry Day) ਲਾਈ ਜਾਣੀ ਜਰੂਰੀ ਹੈ। ਕਲਬਾਂ, ਸਟਾਰ ਹੋਟਲਾ, ਰੈਸਟੋਰੇਟ ਆਦਿ ਕਿਸੇ ਵੱਲੋਂ ਵੀ ਚਲਾਏ ਜਾ ਰਹੇ ਹੋਟਲਜ ਭਾਵੇ ਕਿ ਉਨ੍ਹਾਂ ਨੂੰ ਸ਼ਰਾਬ ਰੱਖਣ ਅਤੇ ਸਪਲਾਈ ਕਰਨ ਦੇ ਵੱਖੑ -ਵੱਖ ਕੈਟਾਗਰੀਆਂ ਦੇ ਲਾਇਸੰਸ ਜਾਰੀ ਹੋਏ ਹਨ, ਉਪਰ ਵੀ ਸ਼ਰਾਬ ਸਰਵ ਕਰਨ ‘ਤੇ ਪਾਬੰਦੀ ਲਗਾਈ ਜਾਂਦੀ ਹੈ |