China Dor

ਫਾਜ਼ਿਲਕਾ: ਜ਼ਿਲਾ ਮੈਜਿਸਟ੍ਰੇਟ ਵੱਲੋਂ ਚਾਇਨਾ ਡੋਰ ਵੇਚਣ, ਸਟੋਰ ਕਰਨ ‘ਤੇ ਪਾਬੰਦੀ ਦੇ ਹੁਕਮ

ਫਾਜ਼ਿਲਕਾ, 8 ਫਰਵਰੀ 2024: ਜ਼ਿਲਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਆਈ.ਏ.ਐਸ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤਂ ਕਰਦੇ ਹੋਏ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਪਤੰਗਾ ਆਦਿ ਦੀ ਵਰਤੋ ਲਈ ਚਾਇਨਾ ਡੋਰ (china dor) ਵੇਚਣ, ਸਟੋਰ ਕਰਨ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨਾਂ ਕਿਹਾ ਕਿ ਇਹ ਹੁਕਮ 6 ਅਪ੍ਰੈਲ 2024 ਤੱਕ ਲਾਗੂ ਰਹਿਣਗੇ।

ਉਨਾਂ ਕਿਹਾ ਕਿ ਇਹ ਡੋਰ ਸੂਤੀ ਤੋਂ ਹੱਟ ਕੇ ਸਿੰਥੈਟਿਕ/ ਪਲਾਸਟਿਕ ਦੀ ਬਣੀ ਹੁੰਦੀ ਹੈ ਜੋ ਕਾਫ਼ੀ ਮਜ਼ਬੂਤ, ਨਾ ਗਲਣਯੋਗ ਅਤੇ ਨਾ ਟੁੱਟਣ ਯੋਗ ਹੁੰਦੀ ਹੈ। ਇਸ ਡੋਰ ਦੀ ਵਰਤੋਂ ਨਾਲ ਹੱਥ/ ਉਂਗਲਾਂ ਕੱਟ ਜਾਂਦੀਆਂ ਹਨ। ਇਹ ਡੋਰ ਮਨੁੱਖੀ ਜਾਨਾਂ ਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ।

Scroll to Top