ਫਾਜ਼ਿਲਕਾ 9 ਮਈ 2024: ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈਏਐਸ ਨੇ ਕਣਕ (wheat) ਦੀ ਖਰੀਦ ਪ੍ਰਕਿਰਿਆ ਦੀ ਸਮੀਖਿਆ ਲਈ ਬੁਲਾਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਕਾਫ਼ੀ ਘੱਟ ਗਈ ਹੈ ਅਤੇ ਬੀਤੇ ਕੱਲ ਸਿਰਫ 7339 ਮਿਟਿ੍ਕ ਟਨ ਕਣਕ ਦੀ ਨਵੀਂ ਆਮਦ ਹੋਈ ਹੈ।
ਹਾਲਾਂਕਿ ਇਸ ਸਾਲ ਜ਼ਿਲ੍ਹੇ ਦੀ ਕੁੱਲ ਆਮਦ ਪਿਛਲੇ ਸਾਲ ਦੇ ਆਮਦ ਦੇ ਨੇੜੇ ਪੁੱਜ ਗਈ ਹੈ ਅਤੇ ਹੁਣ ਤੱਕ ਜ਼ਿਲ੍ਹੇ ਵਿੱਚ 7 ਲੱਖ 51 ਹਜ਼ਾਰ 968 ਮਿਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 7 ਲੱਖ 49 ਹਜ਼ਾਰ 115 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਹੁਣ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1628.5 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਪਨਗਰੇਨ ਨੇ ਸਭ ਤੋਂ ਵੱਧ 2,17,451 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ । ਜਦਕਿ ਮਾਰਕਫੈਡ ਨੇ 200966 ਮਿਟ੍ਰਿਕ ਟਨ, ਪਨਸਪ ਨੇ 188415 ਮਿਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਨੇ 1,15,088 ਮਿਟ੍ਰਿਕ ਟਨ, ਐਫਸੀਆਈ ਨੇ 4138 ਮਿਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 23057 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।
ਉਹਨਾਂ ਨੇ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਬਕਾਇਆ ਪਈ ਕਣਕ (wheat) ਦੀ ਛੇਤੀ ਤੋਂ ਛੇਤੀ ਲਿਫਟਿੰਗ ਦਾ ਕੰਮ ਪੂਰਾ ਕੀਤਾ ਜਾਵੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਕੇਸ਼ ਕੁਮਾਰ ਪੋਪਲੀ ਪੀਸੀਐਸ, ਐਸ ਡੀ ਐਮ ਅਬੋਹਰ ਪੰਕਜ ਬੰਸਲ, ਡੀਐਫਐਸਸੀ ਹਿਮਾਂਸ਼ੂ ਕੁੱਕੜ, ਜ਼ਿਲ੍ਹਾ ਮੰਡੀ ਅਫਸਰ ਜਸਮੀਤ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ