ਚੰਡੀਗੜ੍ਹ, 17 ਫਰਵਰੀ 2025: ਫਾਜ਼ਿਲਕਾ (Fazilka) ਦੇ ਸੁਰੇਸ਼ਵਾਲਾ ਪਿੰਡ ਨੇੜੇ 18 ਸਾਲਾ ਲੜਕੇ ਵੱਲੋਂ ਰੇਲਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ‘ਤੇ ਪਹੁੰਚੀ ਜੀਆਰਪੀ ਪੁਲਿਸ ਨੇ ਲੜਕੇ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਸਰਕਾਰੀ ਹਸਪਤਾਲ ਦੇ ਮੁਰਦਾਘਰ ‘ਚ ਰਖਵਾ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਲੜਕੇ ਵੱਲੋਂ ਖੁਦਕੁਸ਼ੀ (Suicide) ਕਰਨ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।
ਜਾਣਕਾਰੀ ਦਿੰਦੇ ਹੋਏ ਪਿੰਡ ਝੁੱਗੇ ਗੁਲਾਬ ਸਿੰਘ ਦੇ ਸਰਪੰਚ ਪ੍ਰੇਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਸ਼ਾਲ ਕੁਮਾਰ (18 ਸਾਲ) ਪੁੱਤਰ ਬ੍ਰਿਜੇਸ਼ ਕੁਮਾਰ ਉਨ੍ਹਾਂ ਦੇ ਪਿੰਡ ਦਾ ਰਹਿਣ ਵਾਲਾ ਸੀ। ਅੱਜ ਸਵੇਰੇ ਲੜਕਾ ਪਸ਼ੂਆਂ ਦਾ ਚਾਰਾ ਲੈ ਕੇ ਘਰ ਆਇਆ ਅਤੇ ਇਸ ਤੋਂ ਬਾਅਦ ਉਹ ਘਰੋਂ ਇਹ ਕਹਿ ਕੇ ਚਲਾ ਗਿਆ ਕਿ ਉਹ ਫਾਜ਼ਿਲਕਾ ਜਾ ਰਿਹਾ ਹੈ।
ਜਿਸ ਤੋਂ ਬਾਅਦ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਸਦੀ ਮੌਤ ਰੇਲਗੱਡੀ ਹੇਠਾਂ ਆਉਣ ਨਾਲ ਹੋਈ ਹੈ ਅਤੇ ਉਸਦਾ ਸਿਰ ਧੜ ਤੋਂ ਅਲੱਗ ਹੋਇਆ ਸੀ | ਜਦੋਂ ਜੀਆਰਪੀ ਪੁਲਿਸ ਨੂੰ ਸੂਚਨਾ ਦਿੱਤੀ ਗਈ ਤਾਂ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ। ਰੇਲਵੇ ਪੁਲਿਸ ਅਧਿਕਾਰੀ ਸੁਰੇਂਦਰ ਸਿੰਘ ਦਾ ਕਹਿਣਾ ਹੈ ਕਿ ਲੜਕੇ ਨੇ ਖੁਦਕੁਸ਼ੀ (Suicide) ਕੀਤੀ ਹੈ। ਫਿਲਹਾਲ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਉਨ੍ਹਾਂ ਵੱਲੋਂ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਗੱਲ ਦੀ ਜਾਂਚ ਕੀਤੀ ਜਾਵੇਗੀ ਕਿ ਨੌਜਵਾਨ ਨੇ ਖੁਦਕੁਸ਼ੀ ਕਿਉਂ ਕੀਤੀ।
Read More: ਸੰਗਰੂਰ ਰੇਲਵੇ ਸਟੇਸ਼ਨ ‘ਤੇ ਮਾਂ-ਧੀ ਨੇ ਰੇਲਗੱਡੀ ਹੇਠਾਂ ਆ ਕੇ ਕੀਤੀ ਖ਼ੁਦਕੁਸੀ