Fazilka News: ਆਪ ਵਿਧਾਇਕਾਂ ਨੇ ਡੀਸੀ ਦਫਤਰ ਦਾ ਕੀਤਾ ਘਿਰਾਓ,ਅਮਿਤ ਸ਼ਾਹ ਖ਼ਿਲਾਫ਼ ਕਾਰਵਾਈ ਦੀ ਕਰ ਰਹੇ ਮੰਗ

ਰਿਪੋਰਟਰ ਸੁਨੀਲ ਨਾਗਪਾਲ, 20 ਦਸੰਬਰ 2024: ਫਾਜ਼ਿਲਕਾ (Fazilka) ਦੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਅੱਜ ਆਮ ਆਦਮੀ (Aam Aadmi Party) ਪਾਰਟੀ ਦੇ ਵਿਧਾਇਕਾਂ ਦੇ ਵਲੋਂ ਡੀਸੀ (DC office)  ਦਫਤਰ ਦੇ ਬਾਹਰ ਧਰਨਾ ਦਿੱਤਾ ਗਿਆ, ਦੱਸ ਦੇਈਏ ਕਿ ਬੱਲੂਆਣਾ ਦੇ ਹਲਕਾ ਵਿਧਾਇਕ ਗੋਲਡੀ (MLA Goldie Musafir) ਮੁਸਾਫਿਰ ਨੇ ਏਡੀਸੀ ਨੂੰ ਮੰਗ ਪੱਤਰ ਸੌਂਪਿਆ।

ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਾਨਾ ਨੇ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਖਿਲਾਫ ਕੀਤੀ ਗਈ ਗਲਤ ਟਿੱਪਣੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਜਾਵੇਗਾ|

ਅੱਜ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਹੀ ਨਹੀਂ ਸਗੋਂ ਇਲਾਕੇ ਦੀਆਂ ਵੱਖ-ਵੱਖ ਜਥੇਬੰਦੀਆਂ ਅਤੇ ਸਮਾਜ ਸੇਵੀ ਵੀ ਸ਼ਾਮਲ ਹੋਏ ਅਤੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਡੀ.ਸੀ. ਏਡੀਸੀ ਨੂੰ ਮੰਗ ਪੱਤਰ ਦਿੱਤਾ ਗਿਆ ਹੈ, ਜਿਸ ਵਿੱਚ ਉਹ ਦੇਸ਼ ਦੇ ਰਾਸ਼ਟਰਪਤੀ ਤੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬਰਖ਼ਾਸਤ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕਰ ਰਹੇ ਹਨ।

READ MORE: ਅਮਨ ਅਰੋੜਾ ਵੱਲੋਂ ਫਾਜ਼ਿਲਕਾ ਵਿਖੇ ਗੋ ਗੋਪਾਲ ਮੂਰਤੀ ਤੇ ਕਮਿਊਨਿਟੀ ਪਾਰਕ ਦਾ ਉਦਘਾਟਨ

Scroll to Top