Fazilka

Fazilka News: ਫਾਜ਼ਿਲਕਾ ‘ਚ ਪੁਲਿਸ ਦੀ ਵੱਡੀ ਕਾਰਵਾਈ, ਦੋ ਜਾਇਦਾਦ ਤੇ ਚੱਲਿਆ ਬੁਲਡੋਜ਼ਰ

ਮੰਡੀ ਅਰਨੀਵਾਲਾ (ਫਾਜ਼ਿਲਕਾ)/ਚੰਡੀਗੜ੍ਹ, 20 ਮਾਰਚ 2025: Fazilka News: ਪੰਜਾਬ ਸਰਕਾਰ ਵੱਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਫਾਜ਼ਿਲਕਾ ਜ਼ਿਲ੍ਹੇ ‘ਚ ਪੁਲਿਸ ਮੁਤਾਬਕ ਦੋ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ। ਇਸ ਕਾਰਵਾਈ ਦੀ ਅਗਵਾਈ ਕਰ ਰਹੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਇਹ ਆਪ੍ਰੇਸ਼ਨ ਮੰਡੀ ਅਰਨੀਵਾਲਾ ‘ਚ ਸਿਵਲ ਪ੍ਰਸ਼ਾਸਨ ਦੀ ਟੀਮ ਨਾਲ ਮਿਲ ਕੇ ਕੀਤਾ ਹੈ।

ਪੁਲਿਸ ਨੇ ਦੱਸਿਆ ਕਿ ਰਾਣੀ ਅਤੇ ਬੱਗਾ ਨਾਮ ਦੇ ਦੋ ਵਿਅਕਤੀ ਨਸ਼ੇ ਦਾ ਕਾਰੋਬਾਰ ਕਰ ਰਹੇ ਸਨ ਅਤੇ ਉਨ੍ਹਾਂ ਵਿਰੁੱਧ ਮਾਮਲੇ ਵੀ ਦਰਜ ਸਨ। ਉਨ੍ਹਾਂ ਵੱਲੋਂ ਬਣਾਈਆਂ ਗੈਰ-ਕਾਨੂੰਨੀ ਇਮਾਰਤਾਂ ਨੂੰ ਅੱਜ ਢਾਹ ਦਿੱਤਾ ਗਿਆ ਹੈ। ਰਾਣੀ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਤਿੰਨ ਮਾਮਲੇ ਦਰਜ ਸਨ।

ਇਸ ਮੌਕੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਇੱਕ ਲੋਕ ਲਹਿਰ ਬਣ ਰਹੀ ਹੈ ਅਤੇ ਇਸ ਮੁਹਿੰਮ ਨੂੰ ਲੋਕਾਂ ਦਾ ਪੂਰਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਨਿਡਰ ਹੋ ਕੇ ਪੁਲਿਸ ਨੂੰ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇ ਰਹੇ ਹਨ ਅਤੇ ਹਰ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਦੇ ਹੋਏ ਪੂਰੀ ਜਾਂਚ ਤੋਂ ਬਾਅਦ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।

ਐਸਐਸਪੀ ਨੇ ਦੱਸਿਆ ਕਿ 1 ਮਾਰਚ 2025 ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਹੁਣ ਤੱਕ 19 ਦਿਨਾਂ ;ਚ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ‘ਚ ਨਸ਼ਾ ਤਸਕਰੀ ਨਾਲ ਸੰਬੰਧੀ 76 ਮਾਮਲੇ ਦਰਜ ਕੀਤੇ ਹਨ ਅਤੇ 111 ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਤੋਂ 2.383 ਕਿਲੋਗ੍ਰਾਮ ਹੈਰੋਇਨ, 5,75,585 ਪ੍ਰੇਗਾ ਕੈਪਸੂਲ, 23,279 ਨਸ਼ੀਲੀਆਂ ਗੋਲੀਆਂ, 7.500 ਕਿਲੋਗ੍ਰਾਮ ਭੁੱਕੀ ਅਤੇ 52,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਅੱਜ ਮੁਲਜ਼ਮਾਂ ਦੇ ਘਰਾਂ ਨੂੰ ਢਾਹੁਣ ਦੀ ਕਾਰਵਾਈ ਤੋਂ ਪਹਿਲਾਂ ਹੀ ਜ਼ਿਲ੍ਹੇ (Fazilka) ‘ਚ ਇੱਕ ਹੋਰ ਤਸਕਰ ਦਾ ਘਰ ਢਾਹ ਦਿੱਤਾ ਗਿਆ।

Read More: Bahraich: ਬਹਿਰਾਇਚ ਹਿੰਸਾ ਮਾਮਲੇ ‘ਚ ਸੁਪਰੀਮ ਕੋਰਟ ਨੇ ਬੁਲਡੋਜ਼ਰ ਦੀ ਕਾਰਵਾਈ ‘ਤੇ ਲਗਾਈ ਰੋਕ

Scroll to Top