ਫਾਜ਼ਿਲਕਾ, 17 ਦਸੰਬਰ 2024: ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਅਤੇ ਕੈਬਿਨਟ ਮੰਤਰੀ ਅਮਨ ਅਰੋੜਾ (Aman Arora) ਨੇ ਅੱਜ ਫਾਜ਼ਿਲਕਾ ਵਿਖੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੁਸਾਇਟੀ ਸਲੇਮ ਸ਼ਾਹ ਵੱਲੋਂ ਸਰਕਾਰੀ ਕੈਟਲ ਪੌਂਡ ਵਿਖੇ ਸਥਾਪਿਤ ਗੋ ਗੋਪਾਲ ਮੂਰਤੀ ਅਤੇ ਕਮਿਊਨਿਟੀ ਪਾਰਕ ਦਾ ਉਦਘਾਟਨ ਕੀਤਾ ਹੈ।
ਇਸ ਦੌਰਾਨ ਅਮਨ ਅਰੋੜਾ ਨਾਲ ਉਨ੍ਹਾਂ ਦੀ ਪਤਨੀ ਸਬੀਨਾ ਅਰੋੜਾ, ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੀ ਮੌਜੂਦ ਰਹੇ |
ਇਸ ਦੌਰਾਨ ਅਮਨ ਅਰੋੜਾ (Aman Arora) ਨੇ ਕਿਹਾ ਕਿ ਵਾਲੀ ਪੰਜਾਬ ਸਰਕਾਰ ਵੱਲੋਂ ਗਊਆਂ ਦੀ ਸੰਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਇੱਕ ਪਵਿੱਤਰ ਕਾਰਜ ਹੈ ਅਤੇ ਗਊਆਂ ਦੀ ਸੰਭਾਲ ਦਾ ਇੱਥੇ ਉਪਰਾਲਾ ਕੀਤਾ ਜਾ ਰਿਹਾ ਹੈ। ਅਮਨ ਅਰੋੜਾ ਨੇ ਕਿਹਾ ਕਿ ਇਸ ਸਲਾਘਾਯੋਗ ਕੰਮ ‘ਚ ਪੰਜਾਬ ਸਰਕਾਰ ਹਰ ਮੱਦਦ ਕਰੇਗੀ ਤਾਂ ਜੋ ਬੇਸਹਾਰਾ ਜਾਨਵਰਾਂ ਨੂੰ ਵਧੀਆ ਤਰੀਕੇ ਨਾਲ ਸੰਭਾਲਿਆ ਜਾ ਸਕੇ। ਇਸਦੇ ਨਾਲ ਹੀ ਅਮਨ ਅਰੋੜਾ ਨੇ ਫਾਜ਼ਿਲਕਾ ਦੇ ਸਮਾਜ ਸੇਵੀ ਲੋਕਾਂ ਵੱਲੋਂ ਇਸ ਨੇਕ ਕੰਮ ‘ਚ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ ।
Read More: Punjab Weather News: ਪੰਜਾਬ ‘ਚ ਠੰਡ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ