Site icon TheUnmute.com

ਫਾਜ਼ਿਲਕਾ ਪੁਲਿਸ ਵੱਲੋਂ ਹਨੀ ਟ੍ਰੈਪ ਤੇ ਬਲੈਕ ਮੇਲ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

Honey Trap

ਫਾਜ਼ਿਲਕਾ, 14 ਸਤੰਬਰ 2023: ਫਾਜ਼ਿਲਕਾ ਦੀ ਜਲਾਲਾਬਾਦ ਪੁਲਿਸ ਨੇ ਇੱਕ ਹਨੀ ਟ੍ਰੈਪ (Honey Trap) ਮਾਮਲੇ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਪੁਲਿਸ ਨੇ ਦੋ ਔਰਤਾਂ ਸਮੇਤ ਛੇ ਜਣਿਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਹਲਾਂਕਿ ਇਸ ਗਿਰੋਹ ਦੇ ਮੁੱਖ ਸਰਗਨਾ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਇਹ ਗਿਰੋਹ ਭੋਲੇ-ਭਾਲੇ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾ ਕੇ ਉਹਨਾਂ ਦੀ ਬਿਨਾਂ ਕੱਪੜੇ ਤੋਂ ਔਰਤਾਂ ਦੇ ਨਾਲ ਵੀਡੀਓ ਬਣਾ ਕੇ ਬਲੈਕਮੇਲ ਕੀਤਾ ਜਾ ਰਿਹਾ ਸੀ |

ਪੁਲਿਸ ਨੂੰ ਸ਼ਿਕਾਇਤ ਮਿਲੀ ਤਾਂ ਪੁਲਿਸ ਨੇ ਇਸ ਮਾਮਲੇ (Honey Trap) ‘ਚ ਕਾਰਵਾਈ ਕਰਦੇ ਹੋਏ ਪਰਚਾ ਦਰਜ ਕਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ | ਪੁਲਿਸ ਦੇ ਮੁਤਾਬਕ ਇਨ੍ਹਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਇਹ ਕਾਰੋਬਾਰ ਚਲਾਇਆ ਜਾ ਰਿਹਾ ਸੀ | ਫਿਲਹਾਲ ਇਸ ਮਾਮਲੇ ਦੀ ਪੁਲਿਸ ਤਫਤੀਸ਼ ਕਰ ਰਹੀ ਹੈ।

Exit mobile version