Site icon TheUnmute.com

ਫਾਜ਼ਿਲਕਾ ਪੁਲਿਸ ਨੇ ਮਾੜੇ ਅਨਸਰਾਂ ਖ਼ਿਲਾਫ਼ ਚਲਾਇਆ ਵਿਸੇਸ਼ ਤਲਾਸ਼ੀ ਅਭਿਆਨ

Fazilka Police

ਫਾਜ਼ਿਲਕਾ, 21 ਫਰਵਰੀ 2023: ਪੰਜਾਬ ਸਰਕਾਰ ਵੱਲੋਂ ਮਾੜੇ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਣ ਦੀ ਨੀਤੀ ਤਹਿਤ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਪੁਲਿਸ (Fazilka Police) ਵੱਲੋਂ ਅੱਜ ਮਾੜੇ ਅਨਸਰਾਂ ਖਿਲਾਫ ਵਿਸੇਸ਼ ਤਲਾਸ਼ੀ ਅਭਿਆਨ ਚਲਾਇਆ ਗਿਆ। ਡੀਆਈਜੀ ਇੰਦਰਬੀਰ ਸਿੰਘ ਖੁਦ ਇਸ ਅਭਿਆਨ ਦੇ ਜਾਇਜ਼ੇ ਲਈ ਫਾਜ਼ਿਲਕਾ ਜ਼ਿਲ੍ਹੇ ਵਿਚ ਪਹੁੰਚੇ। ਉਨ੍ਹਾਂ ਨੇ ਜਲਾਲਾਬਾਦ ਦੇ ਨਾਲ ਨਾਲ ਫਾਜ਼ਿਲਕਾ ਇਲਾਕੇ ਦੇ ਪਿੰਡ ਹਸਤਾਂ ਕਲਾਂ ਅਤੇ ਟਿਵਾਣਾ ਦਾ ਵੀ ਦੌਰਾ ਕੀਤਾ ਅਤੇ ਇਥੇ ਪੁਲਿਸ ਟੀਮਾਂ ਵੱਲੋਂ ਕੀਤੀ ਜਾ ਰਹੀ ਜਾਂਚ ਪੜਤਾਲ ਦਾ ਮੁਆਇਨਾ ਕੀਤਾ।

ਡੀਆਈਜੀ ਇੰਦਰਬੀਰ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ੇ ਦੇ ਤਸਕਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿਆਪਕ ਮੁਹਿੰਮ ਆਰੰਭ ਕੀਤੀ ਗਈ ਹੈ ਅਤੇ ਇਸਦੇ ਚੰਗੇ ਨਤੀਜੇ ਵੀ ਨਿੱਕਲਣ ਲੱਗੇ ਹਨ। ਐਸਐਸਪੀ ਸ੍ਰੀਮਤੀ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਪੁਲਿਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਅੰਤਰਰਾਜੀ ਨਾਕਿਆਂ ਦੇ ਨਾਲ ਨਾਲ ਜਿ਼ਲ੍ਹੇ ਦੇ ਅੰਦਰ ਹਰ ਸੰਵੇਦਨਸ਼ੀਲ ਸਥਾਨ ਅਤੇ ਸ਼ੱਕੀ ਵਿਅਕਤੀਆਂ ਤੇ ਨਜਰ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਮਾੜੇ ਅਨਸਰਾਂ ਖਿਲਾਫ ਪੁਲਿਸ (Fazilka Police) ਨੂੰ ਨਿਰਭੈਅ ਹੋ ਕੇ ਜਾਣਕਾਰੀ ਦੇਣ, ਸੂਚਨਾ ਦੇਣ ਵਾਲੇ ਦੇ ਪਹਿਚਾਣ ਗੁਪਤਾ ਰੱਖੀ ਜਾਵੇਗੀ।

ਡੀਐਸਪੀ ਕੈਲਾਸ਼ ਚੰਦਰ ਜ਼ੋ ਕਿ ਪਿੰਡ ਹਸਤਾਂ ਕਲਾਂ ਵਿਚ ਚੈਕਿੰਗ ਅਭਿਆਨ ਦੀ ਅਗਵਾਈ ਕਰ ਰਹੇ ਸਨ ਨੇ ਕਿਹਾ ਕਿ ਇਸ ਤਰਾਂ ਨਾਲ ਮਾੜੇ ਅਨਸਰਾਂ ਨੂੰ ਕਾਬੂ ਕਰਨ ਵਿਚ ਸੌਖ ਹੋ ਰਹੀ ਹੈ ਅਤੇ ਕਾਨੂੰਨ ਨੂੰ ਮੰਨਨ ਵਾਲਿਆਂ ਦੇ ਮਨਾਂ ਵਿਚ ਵਿਸਵਾਸ਼ ਵਿਚ ਵਾਧਾ ਹੁੰਦਾ ਹੈ। ਇਸ ਮੌਕੇ ਐਸਪੀ ਮੋਹਨ ਲਾਲ, ਡੀਐਸਪੀ ਏਡੀ ਸਿੰਘ ਵੀ ਹਾਜਰ ਸਨ।

Exit mobile version