July 4, 2024 11:24 pm
Fazilka

ਫਾਜ਼ਿਲਕਾ ਪੁਲਿਸ ਵਿਭਾਗ ਨੇ ਵੱਖ-ਵੱਖ ਥਾਵਾਂ ‘ਤੇ ਕੀਤੀ ਨਾਕਾਬੰਦੀ

ਫਾਜ਼ਿਲਕਾ 21 ਫਰਵਰੀ 2024: ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ (Fazilka) ਦੀਆਂ ਹਦਾਇਤਾਂ ਮੁਤਾਬਿਕ ਜਿਲ੍ਹਾ ਫਾਜ਼ਿਲਕਾ ਦੇ ਮਹੱਤਵਪੂਰਨ ਪੁਆਇੰਟਾਂ ਪਰ ਸਖਤ ਨਾਕਾਬੰਦੀ ਕੀਤੀ ਗਈ ਹੈ। ਇਸ ਦੌਰਾਨ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਅਤੇ ਪ੍ਰਦੀਪ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਫਾਜ਼ਿਲਕਾ ਵੱਲੋਂ ਨਾਕਾਬੰਦੀ ਦੀ ਚੈਕਿੰਗ ਕੀਤੀ ਗਈ |

ਇਸ ਮੌਕੇ ਨਾਕਾ (Fazilka) ਡਿਊਟੀ ‘ਤੇ ਲਗਾਏ ਕਰਮਚਾਰੀਆਂ ਨੂੰ ਡਿਊਟੀ ਪ੍ਰਤੀ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਅਤੇ ਕਿਹਾ ਕਿ ਬਾਹਰਲੇ ਜਿਲ੍ਹਿਆਂ ਅਤੇ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਸ਼ੱਕੀ ਵਹੀਕਲਾਂ ਦੀ ਡੂੰਘਾਈ ਨਾਲ ਚੈਕਿੰਗ ਕੀਤੀ ਜਾਵੇ ਅਤੇ ਵਾਹਨ ਚਾਲਕਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇ ਤਾਂ ਕਿ ਕੋਈ ਨਸ਼ਾ ਤਸਕਰ ਜਾਂ ਸ਼ਰਾਰਤੀ ਅਨਸਰ ਕੋਈ ਨਸ਼ੀਲੀ ਵਸਤੂ ਜਾਂ ਹਥਿਆਰ ਲੈ ਕੇ ਜ਼ਿਲ੍ਹੇ ਵਿੱਚ ਦਾਖਲ ਨਾ ਹੋ ਸਕੇ, ਤਾਂ ਕਿ ਕੋਈ ਸ਼ੱਕੀ ਜ਼ਿਲ੍ਹਾ ਵਿੱਚ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।