Site icon TheUnmute.com

ਫਾਜ਼ਿਲਕਾ: ਪੰਜਾਬ ਪੁਲਿਸ ਅਤੇ ਬੀਐਸਐਫ ਨੇ ਚਲਾਇਆ ਸਾਂਝਾ ਤਲਾਸ਼ੀ ਅਭਿਆਨ

Punjab Police

ਫਾਜ਼ਿਲਕਾ 14 ਫਰਵਰੀ 2024: ਗੌਰਵ ਯਾਦਵ ਆਈਪੀਐਸ ਡੀਜੀਪੀ ਪੰਜਾਬ ਦੀ ਹਦਾਇਤਾਂ ਮੁਤਾਬਕ ਵਰਿੰਦਰ ਸਿੰਘ ਬਰਾੜ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਦੇ ਨਿਰਦੇਸ਼ਾਂ ਤਹਿਤ ਸੁਬੇਗ ਸਿੰਘ ਉਪ ਕਪਤਾਨ ਪੁਲਿਸ ਸਬ-ਡਿਵੀਜ਼ਨ ਫਾਜ਼ਿਲਕਾ ਵੱਲੋਂ ਬੀਐਸਐਫ ਨਾਲ ਮਿਲ ਕੇ ਸਰਹੱਦੀ ਪਿੰਡ ਗੁਲਾਬਾਂ ਭੈਣੀ ਅਤੇ ਇਸਦੇ ਆਸ ਪਾਸ ਦੇ ਇਲਾਕੇ ਵਿੱਚ ਅੱਜ ਸਵੇਰੇ ਸਾਂਝਾ ਸਰਚ ਆਪਰੇਸ਼ਨ ਕਾਸੋ ਚਲਾਇਆ ਗਿਆ ।

ਇਸ ਤਹਿਤ ਬੀਐਸਐਫ ਦੇ ਜਵਾਨਾਂ ਅਤੇ ਪੁਲਿਸ ਦੇ ਜਵਾਨਾਂ ਵੱਲੋਂ ਸਾਂਝੇ ਤੌਰ ਤੇ ਟੀਮਾਂ ਬਣਾ ਕੇ ਡੁੰਗਾਈ ਨਾਲ ਇਲਾਕੇ ਦੀ ਜਾਂਚ ਕੀਤੀ ਗਈ ਤਾਂ ਜੋ ਅਪਰਾਧੀ ਬਿਰਤੀ ਰੱਖਣ ਵਾਲੇ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਸਕੇ।

Exit mobile version