26 ਦਸੰਬਰ 2024: ਫਾਜ਼ਿਲਕਾ (Fazilka Railway Station) ਰੇਲਵੇ ਸਟੇਸ਼ਨ ‘ਤੇ ਉਸ ਸਮੇਂ ਭਗਦੜ ਮੱਚ ਗਈ ਜਦੋਂ ਮਾਲ ਗੱਡੀ ਅਚਾਨਕ ਪਲਟ ਗਈ। ਹਾਲਾਂਕਿ ਇਸ ਦੌਰਾਨ ਕੰਮ ਕਰ ਰਹੇ ਕੁਝ ਮਜ਼ਦੂਰਾਂ ਦੀ ਜਾਨ ਬੜੀ ਮੁਸ਼ਕਲ ਨਾਲ ਬਚਾਈ ਗਈ। ਇਸ ਤੋਂ ਬਾਅਦ ਰੇਲਵੇ (railway department) ਵਿਭਾਗ ਨਾਲ ਸਬੰਧਤ ਅਧਿਕਾਰੀਆਂ ‘ਤੇ ਸਵਾਲ ਉੱਠ ਰਹੇ ਹਨ।
ਜਾਣਕਾਰੀ ਅਨੁਸਾਰ ਬੁੱਧਵਾਰ ਸ਼ਾਮ ਕਰੀਬ 5.30 ਵਜੇ ਕਣਕ ਦੀਆਂ ਬੋਰੀਆਂ ਭਰੀਆਂ ਜਾ ਰਹੀਆਂ ਸਨ। ਇਸ ਦੌਰਾਨ ਅਚਾਨਕ ਮਾਲ ਗੱਡੀ (mal gaddi) ਦਾ ਇੱਕ ਡੱਬਾ ਪਲਟ ਗਿਆ। ਦੱਸਿਆ ਜਾ ਰਿਹਾ ਹੈ ਕਿ ਜਿਸ ਮਾਲ ਗੱਡੀ ‘ਚ ਇਹ ਹਾਦਸਾ ਵਾਪਰਿਆ ਉਸ ਦੇ ਡੱਬੇ ‘ਚ ਕਰੀਬ 6 ਤੋਂ 7 ਮਜ਼ਦੂਰ ਸਵਾਰ ਸਨ, ਜੋ ਕਿ ਹੋਰ ਮਜ਼ਦੂਰਾਂ ਵੱਲੋਂ ਲਿਆਂਦੀ ਜਾ ਰਹੀ ਕਣਕ ਨੂੰ ਲੱਦ ਰਹੇ ਸਨ।
ਇਸ ਦੌਰਾਨ ਅਚਾਨਕ ਮਾਲ ਗੱਡੀ ਦਾ ਡੱਬਾ ਪਲਟ ਗਿਆ ਅਤੇ ਹਫੜਾ-ਦਫੜੀ ਮਚ ਗਈ। ਇਸ ਤੋਂ ਬਾਅਦ ਉਥੇ ਮੌਜੂਦ ਹੋਰ ਮਜ਼ਦੂਰਾਂ ਨੇ ਮਾਲ ਗੱਡੀ ਦੇ ਡੱਬੇ ਅੰਦਰ ਫਸੇ ਮਜ਼ਦੂਰਾਂ ਨੂੰ ਬਾਹਰ ਕੱਢਿਆ। ਇਸ ਕਾਰਨ ਉਸ ਦੀ ਜਾਨ ਬਚਾਈ ਜਾ ਸਕੀ ਅਤੇ ਕਿਸੇ ਵੀ ਵੱਡੇ ਹਾਦਸੇ ਤੋਂ ਬਚਾਅ ਹੋ ਗਿਆ।
ਇਸ ਹਾਦਸੇ ‘ਚ ਕਿਸੇ ਮਜ਼ਦੂਰ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ। ਇਸ ਘਟਨਾ ਵਿੱਚ ਰੇਲਵੇ ਵਿਭਾਗ ਦੇ ਸਬੰਧਤ ਅਧਿਕਾਰੀਆਂ ਦੀ ਵੱਡੀ ਲਾਪ੍ਰਵਾਹੀ ਸਾਹਮਣੇ ਆਈ ਹੈ। ਇਸ ਕਾਰਨ ਸਬੰਧਤ ਅਧਿਕਾਰੀਆਂ ’ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ।
READ MORE: ਸੰਘਣੀ ਧੁੰਦ ਨੇ ਰੋਕੀ ਟਰੇਨਾਂ ਦੀ ਰਫ਼ਤਾਰ, ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਧੇਗੀ ਠੰਡ