ਫਾਜ਼ਿਲਕਾ, 14 ਮਈ 2024: ਭਾਰਤੀ ਚੌਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਲਈ ਲੋਕ ਸਭਾ ਹਲਕਾ ਫਿਰੋਜ਼ਪੁਰ ਲਈ ਤਾਇਨਾਤ ਕੀਤੇ ਗਏ ਜਨਰਲ ਅਬਜਰਵਰ ਲਕਸਮੀਕਾਂਤ ਰੈਡੀ ਆਈਏਐਸ ਦੀ ਨਿਗਰਾਨੀ ਹੇਠ ਚੋਣ ਅਮਲੇ (Election staff) ਦੀ ਰੈਂਡੇਮਾਇਜੇਸ਼ਨ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਦੱਸਿਆ ਕਿ 4530 ਕਰਮਚਾਰੀਆਂ ਨੂੰ ਪੋਲਿੰਗ ਡਿਊਟੀ (Election staff) ਲਈ ਇਸ ਰੈਂਡੇਮਾਈਜੇਸ਼ਨ ਵਿਚ ਪੋਲਿੰਗ ਪਾਰਟੀਆਂ ਵਿਚ ਲਗਾਇਆ ਗਿਆ ਹੈ। ਜ਼ਿਲ੍ਹੇ ਵਿਚ 829 ਪੋਲਿੰਗ ਬੂਥ ਹਨ। ਮਤਦਾਨ 1 ਜੂਨ ਨੂੰ ਹੋਣਾ ਹੈ। ਇਹ ਰੈਂਡੇਮਾਈਜੇਸ਼ਨ ਚੋਣ ਕਮਿਸ਼ਨ ਦੇ ਸਾਫਟਵੇਅਰ ਨਾਲ ਕੀਤੀ ਗਈ।
ਇਸ ਮੌਕੇ ਐਸਐਸਪੀ ਡਾ: ਪ੍ਰਗਿਆ ਜੈਨ ਆਈਪੀਐਸ, ਵਧੀਕ ਡਿਪਟੀ ਕਮਿਸ਼ਨਰ ਜਨਰਲ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰਾਕੇਸ਼ ਕੁਮਾਰ ਪੋਪਲੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਮ ਏਆਰਓ ਬੱਲੂਆਣਾ ਅਮਰਿੰਦਰ ਸਿੰਘ ਮੱਲ੍ਹੀ, ਐਸਡੀਐਮ ਅਬੋਹਰ ਪੰਕਜ ਬਾਂਸਲ, ਐਸਡੀਐਮ ਫਾਜ਼ਿਲਕਾ ਵਿਪਨ ਭੰਡਾਰੀ, ਐਸਡੀਐਮ ਜਲਾਲਾਬਾਦ ਬਲਕਰਨ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸੰਦੀਪ ਸਿੰਘ, ਸਹਾਇਕ ਕਮਿਸ਼ਨਰ ਜਨਰਲ ਮਨਜੀਤ ਸਿੰਘ, ਡੀਟੀਸੀ ਮਨੀਸ਼ ਠੁਕਰਾਲ ਵੀ ਹਾਜਰ ਸਨ।