ਫਾਜ਼ਿਲਕਾ ਦੀ ਸਵੀਪ ਟੀਮ ਦੁਆਰਾ ਗੁਰੂ ਹਰਕ੍ਰਿਸ਼ਨ ITI ਤੇ SD ਸੀਨੀਅਰ ਸੈਕੰਡਰੀ ਸਕੂਲ ‘ਚ ਚਲਾਇਆ ਵੋਟਰ ਜਾਗਰੂਕਤਾ ਅਭਿਆਨ

ਫਾਜ਼ਿਲਕਾ

ਫਾਜ਼ਿਲਕਾ 24 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂੰ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ -80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮੈਜਿਸਟ੍ਰੇਟ ਵਿਪਨ ਭੰਡਾਰੀ ਦੀ ਯੋਗ ਅਗਵਾਹੀ ਅਤੇ ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲ ਅਫ਼ਸਰ ਸਵੀਪ ਦੀ ਦੇਖਰੇਖ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਫੈਲਾਈ ਜਾ ਰਹੀ ਹੈ।

ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਸਤਿੰਦਰ ਬੱਤਰਾ ਹੈੱਡਮਾਸਟਰ ਦੀ ਅਗਵਾਈ ਹੇਠ ਗੁਰਦੇਵ ਸਿੰਘ , ਸੁਰਿੰਦਰ ਸਿੰਘ ਅਤੇ ਕਰਨ ਕੁਮਾਰ ਦੇ ਸਹਿਯੋਗ ਨਾਲ ਗੁਰੂ ਹਰਕ੍ਰਿਸ਼ਨ ਆਈ. ਟੀ. ਆਈ. ਫਾਜ਼ਿਲਕਾ ਵਿੱਚ ਪ੍ਰਿੰਸੀਪਲ ਰਾਕੇਸ਼ ਭੁਸਰੀ ਦੇ ਸਹਿਯੋਗ ਨਾਲ ਬਹੁਗਿਣਤੀ ਨੌਜਵਾਨ ਵੋਟਰਾਂ ਦੇ ਇੱਕਠ ਨੂੰ ਲੋਕਤੰਤਰ ਦੇ ਇਸ ਤਿਓਹਾਰ ਵਿੱਚ ਵੱਧ ਤੋਂ ਵੱਧ ਵੋਟਰ ਭਾਗੀਦਾਰੀ ਨਾਲ ਸਮੂਹਲੀਅਤ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਵੋਟਰ ਪ੍ਰਣ ਕਰਵਾਇਆ ਗਿਆ|

ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿੱਚ ਪ੍ਰਿੰਸੀਪਲ ਰਾਜੀਵ ਸ਼ਰਮਾ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਅਤੇ ਅਪਣੀ ਵੋਟ ਦੇ ਨਾਲ ਮਾਪਿਆਂ ਦੀ ਵੋਟ ਪੁਆਉਣ ਦਾ ਵੀ ਪ੍ਰਣ ਕਰਵਾਇਆ | ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਦੱਸਿਆ ਗਿਆ | ਵੋਟ ਬਨਵਾਉਣ ਵਾਲੇ ਰਹਿੰਦੇ ਵਿਦਿਆਰਥੀਆਂ ਨੂੰ 4 ਮਈ ਤੱਕ ਵੋਟ ਬਨਵਾਉਣ ਬਾਰੇ ਜਾਣਕਾਰੀ ਦਿੱਤੀ ਗਈ

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।