ਫਾਜ਼ਿਲਕਾ ਦੀ ਟੀਮ ਸਵੀਪ ਵੱਲੋਂ ਸਰਕਾਰੀ ਸਕੂਲ ਮੁਹੰਮਦ ਪੀਰਾਂ ‘ਚ ਚਲਾਇਆ ਵੋਟਰ ਜਾਗਰੂਕਤਾ ਅਭਿਆਨ

voter awareness

ਫਾਜ਼ਿਲਕਾ 25 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਸੇਨੂੰ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ -80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮੈਜਿਸਟ੍ਰੇਟ ਵਿਪਨ ਭੰਡਾਰੀ ਦੀ ਯੋਗ ਅਗਵਾਈ ਅਤੇ ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲ ਅਫ਼ਸਰ ਸਵੀਪ ਦੀ ਦੇਖਰੇਖ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ (voter awareness) ਲਈ ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਲੋਕ ਸਭਾ ਚੋਣਾਂ 2024 ਲਈ ਵੋਟਰ ਜਾਗਰੂਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਸਤਿੰਦਰ ਬੱਤਰਾ ਹੈੱਡਮਾਸਟਰ ਦੀ ਅਗਵਾਈ ਹੇਠ ਗੁਰਦੇਵ ਸਿੰਘ, ਸੁਰਿੰਦਰ ਸਿੰਘ ਅਤੇ ਕਰਨ ਕੁਮਾਰ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਹੰਮਦ ਪੀਰਾਂ ਵਿੱਚ ਵੋਟਰ ਜਾਗਰੂਕਤਾ ਕੈੰਪ ਲਗਾਇਆ ਗਿਆ।

ਇਸ ਮੌਕੇ ਟੀਮ ਦੁਆਰਾ ਸਕੂਲ ਇੰਚਾਰਜ ਅਮਿਤ ਸੇਤੀਆ ਦੇ ਸਹਿਯੋਗ ਨਾਲ, ਉਹਨਾਂ ਦੇ ਸਟਾਫ਼ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ 2024 ਲਈ ਜਾਗਰੂਕ (voter awareness) ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਮਾਪਿਆਂ ਦੀਆਂ ਵੋਟਾਂ ਪਵਾਉਣ ਲਈ ਪ੍ਰੇਰਿਤ ਕੀਤਾ ਗਿਆ। ਸਟਾਫ ਅਤੇ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਕਰਵਾਇਆ ਗਿਆ। ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।