ਫਾਜ਼ਲਿਕਾ , 17 ਮਈ 2024: ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਨ ਸੀ ਆਈਏਐਸ ਵੱਲੋਂ ਰਾਜ ਦੇ ਸਮੂਹ ਜ਼ਿਲ੍ਹਾ (Fazlika) ਚੋਣ ਅਫ਼ਸਰਾਂ ਅਤੇ ਪੁਲਿਸ ਮੁੱਖੀਆਂ ਨਾਲ ਕੀਤੀ ਗਈ ਵੀਡੀਓ ਕਾਨਫਰੰਸ ਤੋਂ ਬਾਅਦ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਆਖਿਆ ਕਿ ਜ਼ਿਲ੍ਹੇ ਵਿਚ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਸਡਿਊਲ ਅਨੁਸਾਰ ਚੋਣ ਤਿਆਰੀਆਂ ਜਾਰੀ ਹਨ। ਉਨ੍ਹਾਂ ਦੇ ਨਾਲ ਐਸਐਸਪੀ ਡਾ: ਪ੍ਰਗਿਆ ਜੈਨ ਆਈਪੀਐਸ ਵੀ ਵਿਸੇਸ਼ ਤੌਰ ਤੇ ਹਾਜਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਮਾਡਲ, ਬੀਬੀਆਂ ਅਤੇ ਨੌਜਵਾਨਾਂ ਵੱਲੋਂ ਪੋਲਿੰਗ ਬੂਥ ਤਾਂ ਸਥਾਪਿਤ ਕੀਤੇ ਹੀ ਜਾਣਗੇ ਸਗੋਂ ਇਸ ਵਾਰ ਪਹਿਲੀ ਵਾਰ ਹੈ ਕਿ 4 ਗਰੀਨ ਪੋਲਿੰਗ ਬੂਥ ਵੀ ਬਣਾਏ ਜਾਣਗੇ ਜਿੱਥੇ ਵੋਟਰਾਂ ਨੂੰ ਮਤਦਾਨ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਪੌਦੇ ਵੀ ਵੰਡੇ ਜਾਣਗੇ। ਇਸੇ ਤਰਾਂ 85 ਸਾਲ ਤੋਂ ਵੱਡੀ ਉਮਰ ਦੇ ਅਤੇ ਦਿਵਿਆਂਗ ਵੋਟਰਾਂ ਵਿਚੋਂ ਜਿੰਨ੍ਹਾਂ ਨੇ ਘਰ ਤੋਂ ਮਤਦਾਨ ਕਰਨ ਦੀ ਸਹਿਮਤੀ ਦਿੱਤੀ ਹੈ ਉਨ੍ਹਾਂ ਦੀ ਘਰ ਤੋਂ ਹੀ ਵੋਟ ਪਵਾਉਣ ਲਈ ਟੀਮਾਂ ਉਨ੍ਹਾਂ ਦੇ ਘਰਾਂ ਤੱਕ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ 829 ਪੋਲਿੰਗ ਬੂਥਾਂ ਤੋਂ ਵੈਬਕਾਸਟਿੰਗ ਕੀਤੀ ਜਾਵੇਗੀ। ਇਸਤੋਂ ਬਿਨ੍ਹਾਂ ਜਰੂਰਤ ਅਨੁਸਾਰ ਮਾਇਕ੍ਰੋ ਆਜਰਵਰ ਵੀ ਤਾਇਨਾਤ ਕੀਤੇ ਜਾਣਗੇ।ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ 12 ਐਫਐਸਟੀ ਤੇ 12 ਹੀ ਐਸਐਸਟੀ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।ਸੀਵਿਜਲ ਤੇ ਆਉਣ ਵਾਲੀਆਂ ਸਿ਼ਕਾਇਤਾਂ ਦਾ 100 ਮਿੰਟ ਦੇ ਅੰਦਰ ਅੰਦਰ ਨਿਪਟਾਰਾ ਕੀਤਾ ਜਾ ਰਿਹਾ ਹੈ।
ਐਸਐਸਪੀ ਡਾ: ਪ੍ਰਗਿਆ ਜੈਨ ਨੇ ਦੱਸਿਆ ਕਿ ਜ਼ਿਲ੍ਹੇ (Fazlika) ਵਿਚ ਚੋਣਾਂ ਦੇ ਮੱਦੇਨਜਰ ਸਖ਼ਤ ਸੁਰੱਖਿਆ ਇੰਤਜਾਮ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਆਦਰਸ਼ ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਹੁਣ ਤੱਕ 43.90 ਕਰੋੜ ਰੁਪਏ ਦੇ ਨਸ਼ੇ ਜਾਂ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰਾਕੇੇਸ਼ ਕੁਮਾਰ ਪੋਪਲੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਮਰਿੰਦਰ ਸਿੰਘ ਮੱਲ੍ਹੀ, ਐਸਡੀਐਮ ਵਿਪਨ ਭੰਡਾਰੀ, ਪੰਕਜ ਬਾਂਸਲ, ਬਲਕਰਨ ਸਿੰਘ, ਨਾਇਬ ਤਹਿਸੀਲਦਾਰ ਹਰਪ੍ਰੀਤ ਸਿੰਘ ਗਿੱਲ ਵੀ ਹਾਜਰ ਸਨ।