July 5, 2024 12:15 am
Farmer

ਫ਼ਿਰੋਜ਼ਪੁਰ: ਖੇਤਾਂ ‘ਚ ਵਾਹੀ ਕਰਦੇ ਸਮੇਂ ਗਰੀਬ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ

ਫ਼ਿਰੋਜ਼ਪੁਰ, 22 ਅਪ੍ਰੈਲ 2024: ਕਿਸਾਨਾਂ (Farmer) ਵੱਲੋਂ ਆਮ ਤੌਰ ‘ਤੇ ਇਹ ਕਿਹਾ ਜਾਂਦਾ ਹੈ ਕਿ ਖੇਤੀ ਕਰਨਾ ਕੋਈ ਆਸਾਨ ਕੰਮ ਨਹੀਂ ਹੈ ਅਤੇ ਕਈ ਵਾਰ ਸੱਪ ਦੇ ਸਿਰ ‘ਤੇ ਨੰਗੇ ਪੈਰ ਰੱਖ ਕੇ ਖੇਤੀ ਕਰਨੀ ਪੈਂਦੀ ਹੈ | ਖੇਤੀ ਨਾਲ ਇੰਨੇ ਵੱਡੇ ਹਾਦਸੇ ਵਾਪਰਦੇ ਹਨ ਕਿ ਕਿਸਾਨ ਦੀ ਜਾਨ ਖਤਰੇ ‘ਚ ਪੈ ਜਾਂਦੀ ਹੈ | ਅਜਿਹਾ ਹੀ ਇੱਕ ਮਾਮਲਾ ਫ਼ਿਰੋਜ਼ਪੁਰ ਦੇ ਪਿੰਡ ਕੁੰਡੇ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਛੋਟਾ ਗਰੀਬ ਕਿਸਾਨ ਨਛੱਤਰ ਸਿੰਘ ਰੋਜ਼ ਦੀ ਤਰ੍ਹਾਂ ਆਪਣੇ ਖੇਤਾਂ ਵਿੱਚ ਖੇਤੀ ਕਰਨ ਗਿਆ ਸੀ। ਕਿਸਾਨ ਦੀ ਆਪਣੇ ਖੇਤਾਂ ਵਿੱਚ ਵਾਹੀ ਕਰਦੇ ਸਮੇਂ ਬਿਜਲੀ ਦੀ ਮੋਟਰ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ |

ਜਦੋਂ ਕਈ ਘੰਟੇ ਬਾਅਦ ਵੀ ਉਹ (Farmer) ਘਰ ਨਾ ਪਰਤਿਆ ਤਾਂ ਉਸ ਦੇ ਪਰਿਵਾਰਕ ਮੈਂਬਰ ਖੇਤਾਂ ਵਿਚ ਪੁੱਜੇ ਅਤੇ ਉਨ੍ਹਾਂ ਨੇ ਬਿਜਲੀ ਦੀ ਲਪੇਟ ਵਿਚ ਆਏ ਕਿਸਾਨ ਨੂੰ ਜ਼ਖਮੀ ਹਾਲਤ ਵਿਚ ਦੇਖਿਆ। ਡਾਕਟਰੀ ਜਾਂਚ ਤੋਂ ਬਾਅਦ ਪਤਾ ਲੱਗਾ ਕਿ ਉਸ ਦੀ ਮੌਤ ਹੋ ਚੁੱਕੀ ਹੈ | ਗਰੀਬ ਕਿਸਾਨ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ | ਇਸ ਘਟਨਾ ਬਾਰੇ ਦੱਸਦਿਆਂ ਰਿਸ਼ਤੇਦਾਰਾਂ ਨੇ ਪੰਜਾਬ ਸਰਕਾਰ ਤੋਂ ਇਸ ਪਰਿਵਾਰ ਦੀ ਆਰਥਿਕ ਮੱਦਦ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਉਸ ਦੀ ਘਰਵਾਲੀ ਅਤੇ ਉਨ੍ਹਾਂ ਦੇ ਬੱਚਿਆਂ ਦਾ ਗੁਜਾਰਾ ਹੋ ਸਕੇ |