12 ਸਤੰਬਰ 2024: ਅੱਜ ਫ਼ਿਰੋਜ਼ਪੁਰ ਦੇ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੀ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਪਹੁੰਚ ਕੇ ਇਨ੍ਹਾਂ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਬਣਾਈ ਗਈ ਜੰਗੀ ਯਾਦਗਾਰ ਦਾ ਉਦਘਾਟਨ ਕੀਤਾ।
12 ਸਤੰਬਰ 1897 ਨੂੰ ਸਾਰਾਗੜ੍ਹੀ ਕਿਲ੍ਹੇ ਦੀ ਰਾਖੀ ਕਰਦੇ ਹੋਏ 10 ਹਜ਼ਾਰ ਪਠਾਣਾਂ ਨੂੰ ਮੂੰਹ ਤੋੜਵਾਂ ਜਵਾਬ ਦਿੰਦਿਆਂ 21 ਸਿੱਖ ਫ਼ੌਜੀਆਂ ਨੇ ਸ਼ਹੀਦੀ ਪ੍ਰਾਪਤ ਕੀਤੀ ਸੀ। ਸਾਰਾਗੜ੍ਹੀ ਵਿਚ ਸ਼ਹੀਦ ਹੋਏ ਸਿੱਖ ਫ਼ੌਜੀ ਜ਼ਿਆਦਾਤਰ ਫ਼ਿਰੋਜ਼ਪੁਰ ਅਤੇ ਅੰਮ੍ਰਿਤਸਰ ਦੇ ਸਨ |
ਸ੍ਰੀ ਗੁਰਦੁਆਰਾ ਸਾਹਿਬ ਦੀ ਸ਼ੁਰੂਆਤ 1904 ਵਿੱਚ ਹੋਈ ਸੀ।ਇਸ ਗੁਰਦੁਆਰੇ ਦੇ ਚਾਰ ਦਰਵਾਜ਼ੇ ਬਣੇ ਹੋਏ ਹਨ ਅਤੇ ਇਨ੍ਹਾਂ ਦੇ ਬਾਹਰ ਇੱਕ ਪੁਰਾਤਨ ਜੰਗੀ ਤੋਪ ਵੀ ਮੌਜੂਦ ਹੈ, ਇਸੇ ਤਰ੍ਹਾਂ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿੱਚ ਸ਼ਰਧਾਲੂ ਦੂਰ-ਦੁਰਾਡੇ ਤੋਂ ਇੱਥੇ ਆ ਕੇ ਮੱਥਾ ਟੇਕਦੇ ਹਨ ਹੇਠਾਂ ਸਾਰਾਗੜ੍ਹੀ ਦੇ ਇਤਿਹਾਸ ਬਾਰੇ ਜਾਗਰੂਕਤਾ ਪੈਦਾ ਕਰਨ ਲਈ, ਇੱਕ ਅਜਾਇਬ ਘਰ ਬਣਾਇਆ ਗਿਆ ਹੈ ਅਤੇ ਇੱਕ ਜੰਗੀ ਯਾਦਗਾਰ ਬਣਾਈ ਗਈ ਹੈ।
(ਰਿਪੋਰਟਰ ਫ਼ਿਰੋਜ਼ਪੁਰ: ਪਰਮਜੀਤ ਸਿੱਖਾਣਾ)