13 ਮਈ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (bhagwant singh maan) ਨੇ ਡਰੋਨ ਹਮਲੇ ਵਿੱਚ ਜ਼ਖਮੀ ਹੋਏ ਪਰਿਵਾਰ ਲਈ ਵੱਡਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਸੀਐਮ ਮਾਨ ਨੇ ਜ਼ਖਮੀਆਂ ਲਈ 5 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ, ਜਦੋਂ ਕਿ ਰਾਜ ਸਭਾ ਮੈਂਬਰ ਸੰਜੀਵ ਅਰੋੜਾ (sanjeev arora) ਨੇ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਨੇ ਮੰਗਲਵਾਰ ਸਵੇਰੇ ਫਿਰੋਜ਼ਪੁਰ (ferozpur) ਦੇ ਖਾਈ ਪਿੰਡ ਦੀ ਵਸਨੀਕ ਸੁਖਵਿੰਦਰ ਕੌਰ (sukhwinder kaur) ਦੇ ਪਰਿਵਾਰ ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 5 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ, ਜਿਸਦੀ ਪਾਕਿਸਤਾਨੀ ਡਰੋਨ (pakistani drone) ਹਮਲੇ ਵਿੱਚ ਜ਼ਖਮੀ ਹੋਣ ਕਾਰਨ ਮੌਤ ਹੋ ਗਈ।
ਇਸ ਘਟਨਾ ‘ਤੇ ਮੁੱਖ ਮੰਤਰੀ ਮਾਨ ਨੇ ਸੁਖਵਿੰਦਰ ਕੌਰ (sukhwinder kaur) ਦੇ ਦੁਖਦਾਈ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ (family) ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਅਸੀਂ ਇਸ ਭਿਆਨਕ ਨੁਕਸਾਨ ਨਾਲ ਨਜਿੱਠਣ ਲਈ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹਾਂ। ਰਾਜ ਸਭਾ ਮੈਂਬਰ ਸੰਜੀਵ ਅਰੋੜਾ (rajya sabha Sanjeev arora) ਨੇ ਵੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ ਅਤੇ ਇਸ ਮੁਸ਼ਕਲ ਸਮੇਂ ਵਿੱਚ ਸੁਖਵਿੰਦਰ ਕੌਰ ਦੇ ਪਰਿਵਾਰ (family) ਦੀ ਮਦਦ ਲਈ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।
Read More: ਡਰੋਨ ਹ.ਮ.ਲੇ ‘ਚ ਜਖ਼ਮੀ ਔਰਤ ਦੀ ਇਲਾਜ ਦੌਰਾਨ ਮੌ.ਤ, ਪਿਓ ਪੁੱਤ ਦਾ ਚੱਲ ਰਿਹਾ ਇਲਾਜ