Site icon TheUnmute.com

ਫਿਰੋਜ਼ਪੁਰ ਪੁਲਿਸ ਵੱਲੋਂ 6.6 ਕਿੱਲੋ ਹੈਰੋਇਨ ਤੇ ਡਰੱਗ ਮਨੀ ਸਣੇ ਦੋ ਜਣੇ ਗ੍ਰਿਫਤਾਰ

Ferozepur police

ਚੰਡੀਗੜ੍ਹ/ਫਿਰੋਜ਼ਪੁਰ, 8 ਅਗਸਤ 2024: ਪੰਜਾਬ ਪੁਲਿਸ ਨੇ ਫ਼ਿਰੋਜ਼ਪੁਰ ‘ਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਨਸ਼ਾ ਤਸਕਰੀ ਮਾਮਲੇ ‘ਚ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫਿਰੋਜ਼ਪੁਰ ਪੁਲਿਸ (Ferozepur police) ਨੇ ਨਸ਼ਾ ਤਸਕਰੀ ਨੈੱਟਵਰਕਾਂ ਖਿਲਾਫ਼ ਕਰਵਾਈ ਕਰਦਿਆਂ 6.65 ਕਿੱਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ‘
ਚ ਇੱਕ ਬੀਬੀ ਵੀ ਸ਼ਾਮਲ ਹੈ |

ਪੁਲਿਸ (Ferozepur police) ਵੱਲੋਂ ਫੜੇ ਗਏ ਮੁਲਜ਼ਮਾਂ ਦੀ ਪਛਾਣ ਗੁਰਜੋਤ ਸਿੰਘ (28 ਸਾਲ) ਵਾਸੀ ਜੈਮਲ ਵਾਲਾ ਮੋਗਾ ਅਤੇ ਸਿਮਰਨ ਕੌਰ ਉਰਫ਼ ਇੰਦੂ (38) ਵਾਸੀ ਮੋਗਾ ਵਜੋਂ ਹੋਈ ਹੈ | ਪੁਲਿਸ ਮੁਤਾਬਕ ਫੜੇ ਗਏ ਮੁਲਜ਼ਮਾਂ ਦਾ ਅਪਰਾਧਕ ਪਿਛੋਕੜ ਹੈ | ਮੁਲਜ਼ਮ ਸਿਮਰਨ ਕੌਰ ‘ਤੇ NDPS ਐਕਟ ਤਹਿਤ ਘੱਟੋ-ਘੱਟ 15 ਅਪਰਾਧਕ ਮਾਮਲੇ ਦਰਜ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀ ਨਸ਼ਿਆਂ ਦੀ ਵੱਡੀ ਖੇਪ ਹਾਸਲ ਕਰਕੇ ਟੋਇਟਾ ਇਨੋਵਾ ਕਾਰ (ਡੀਐਲ12ਸੀਸੀ6003) ਨਾਲ ਕਿਸੇ ਨੂੰ ਸਪਲਾਈ ਕਰਨ ਜਾ ਰਹੇ ਸਨ | ਇਸ ਮਾਮਲੇ ‘ਚ ਇਨ੍ਹਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

Exit mobile version