short circuit

ਫਿਰੋਜ਼ਪੁਰ: ਸ਼ਾਰਟ ਸਰਕਟ ਕਾਰਨ ਗਰੀਬ ਪਰਿਵਾਰ ਦਾ ਘਰ ਸੜ ਕੇ ਸੁਆਹ, ਪ੍ਰਸ਼ਾਸਨ ਤੋਂ ਮੰਗੀ ਮੱਦਦ

ਫਿਰੋਜ਼ਪੁਰ, 20 ਮਾਰਚ 2024: ਫਿਰੋਜ਼ਪੁਰ ਦੇ ਪਿੰਡ ਖੁੰਦਰ ਉਤਾੜ ਵਿਖੇ ਵੱਡਾ ਹਾਦਸਾ ਵਾਪਰਿਆ ਹੈ। ਜਿਥੇ ਸ਼ਾਰਟ ਸਰਕਟ (short circuit) ਹੋਣ ਕਾਰਨ ਇੱਕ ਬੰਦ ਪਏ ਘਰ ਨੂੰ ਅਚਾਨਕ ਅੱਗ ਲੱਗ ਗਈ। ਪੀੜਤ ਪਰਿਵਾਰ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਬਾਹਰ ਗਏ ਹੋਏ ਸਨ। ਪਿਛੋਂ ਉਨ੍ਹਾਂ ਦੇ ਘਰ ਅਚਾਨਕ ਅੱਗ ਲੱਗ ਗਈ ਅਤੇ ਜਦੋਂ ਅੱਗ ਲੱਗੀ ਤਾਂ ਗੁਆਂਢੀਆਂ ਵੱਲੋਂ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਗਿਆ ਕਿ ਤੁਹਾਡੇ ਘਰ ਅੰਦਰ ਅੱਗ ਲੱਗ ਗਈ ਹੈ। ਜਿਸ ਦੌਰਾਨ ਉਨ੍ਹਾਂ ਦਾ ਕਾਫੀ ਨੁਕਸਾਨ ਹੋ ਚੁੱਕਿਆ ਹੈ।

ਜਦੋਂ ਉਹ ਘਰ ਵਾਪਸ ਆਏ ਤਾਂ ਉਨ੍ਹਾਂ ਦੇਖਿਆ ਕਿ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਚੁੱਕਿਆ ਸੀ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਹੁਣ ਕੁਝ ਵੀ ਨਹੀਂ ਬਚਿਆ | ਉਨ੍ਹਾਂ ਦੱਸਿਆ ਕਿ ਇਥੋਂ ਤੱਕ ਕਿ ਕੱਪੜੇ ਤੱਕ ਵੀ ਸੜ ਕੇ ਸੁਆਹ ਹੋ ਗਏ ਹਨ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਮੱਦਦ ਦੀ ਪੁਕਾਰ ਕੀਤੀ ਹੈ |

Scroll to Top