July 4, 2024 9:39 pm
CM Channi

ਫਿਰੋਜ਼ਪੁਰ ਰੈਲੀ ਮਾਮਲਾ : ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੀ ਪਹਿਲੀ ਰਿਪੋਰਟ

ਚੰਡੀਗੜ੍ਹ, 7 ਜਨਵਰੀ 2022 : ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ਦੀ ਪਹਿਲੀ ਰਿਪੋਰਟ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤੀ ਹੈ।

ਰਿਪੋਰਟ ‘ਚ ਘਟਨਾ ਦੇ ਸੰਭਾਵਿਤ ਕਾਰਨਾਂ ਬਾਰੇ ਲਿਖਿਆ ਗਿਆ ਹੈ, ਰਿਪੋਰਟ ‘ਚ ਕਿਹਾ ਗਿਆ ਹੈ ਕਿ ਉਨ੍ਹਾਂ ਵਲੋਂ ਦੇਰ ਰਾਤ ਤੱਕ ਸੜਕਾਂ ਸਾਫ਼ ਕਰਵਾ ਦਿੱਤੀਆਂ ਗਈਆਂ ਸੀ ।

ਪਰ ਪੀਐੱਮ ਮੋਦੀ ਦੇ ਕਾਫ਼ਲੇ ਦੌਰਾਨ ਅਚਾਨਕ ਉੱਥੇ ਪ੍ਰਦਰਸ਼ਨਕਾਰੀ ਆ ਗਏ, ਜਿਨ੍ਹਾਂ ਨੇ ਰੋਡ ਜਾਮ ਕਰ ਦਿੱਤਾ।

ਇਸਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵਲੋਂ ਇਸ ਮਾਮਲੇ ਦੀ ਜਾਂਚ ਲਈ ਕਮੇਟੀ ਵੀ ਬਣਾਈ ਗਈ ਹੈ।

ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰਾਲੇ ਨੇ 2 ਦਿਨਾਂ ਦੇ ਅੰਦਰ ਪੰਜਾਬ ਸਰਕਾਰ ਨੂੰ ਘਟਨਾ ਦੀ ਰਿਪੋਰਟ ਦੇਣ ਲਈ ਕਿਹਾ ਸੀ।