ਚੰਡੀਗੜ੍ਹ, 6 ਜਨਵਰੀ 2022 : ਬੀਤੇ ਦਿਨੀ ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਉਹਨਾਂ ਦੀ ਸੁਰੱਖਿਆ ਦੇ ਵਿੱਚ ਕੁਤਾਹੀ ਹੋਈ ਹੈ, ਜਿਸ ਕਰਕੇ ਉਹਨਾਂ ਨੂੰ ਰੈਲੀ ਰੱਦ ਕਰਨ ਪਈ ਹੈ | ਜਿਸ ਨੂੰ ਲੈ ਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਕੱਲ੍ਹ ਪੰਜਾਬ ਵਿੱਚ ਉਨ੍ਹਾਂ ਦੇ ਕਾਫਲੇ ਨਾਲ ਸੁਰੱਖਿਆ ‘ਚ ਹੋਈ ਕੁਤਾਹੀ ਬਾਰੇ ਗੱਲਬਾਤ ਕਰਦਿਆਂ ਚਿੰਤਾ ਪ੍ਰਗਟ ਕੀਤੀ ਹੈ |
ਨਵੰਬਰ 23, 2024 12:13 ਪੂਃ ਦੁਃ