RAJASTHAN POLLS

ਫਿਰੋਜ਼ਪੁਰ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਵੱਲੋਂ 5 ਕਰੋੜ ਦੀ ਰਾਸ਼ੀ ਪ੍ਰਾਪਤ ਹੋਈ: ਰਾਜੇਸ਼ ਧੀਮਾਨ

ਚੰਡੀਗੜ੍ਹ/ਫਿਰੋਜ਼ਪੁਰ 16 ਅਕਤੂਬਰ 2023: ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ (NITI Aayog) ਨੇ ਪੂਰੇ ਭਾਰਤ ਦੇ ਵੱਖ-ਵੱਖ ਰਾਜਾਂ ਦੇ 112 ਜ਼ਿਲਿ੍ਹਆਂ ਨੂੰ ਐਸਪੀਰੇਸ਼ਨਲ ਜ਼ਿਲ੍ਹੇ ਵਜੋਂ ਘੋਸ਼ਿਤ ਕੀਤਾ ਹੋਇਆ ਹੈ। ਪੰਜਾਬ ਵਿੱਚ ਫਿਰੋਜ਼ਪੁਰ ਅਤੇ ਮੋਗਾ ਐਸਪੀਰੇਸ਼ਨਲ ਜ਼ਿਲ੍ਹੇ ਹਨ। ਨੀਤੀ ਆਯੋਗ ਭਾਰਤ ਸਰਕਾਰ ਵੱਲੋਂ ਇਨ੍ਹਾਂ ਵੱਖ-ਵੱਖ ਰਾਜਾਂ ਦੇ 112 ਜ਼ਿਲਿ੍ਹਆਂ ਦੇ 5 ਵੱਖ-ਵੱਖ ਸੈਕਟਰ ਜਿਵੇਂ ਕਿ ਸਿਹਤ ਅਤੇ ਪੋਸ਼ਣ, ਸਿੱਖਿਆ, ਖੇਤੀਬਾੜੀ ਤੇ ਜਲ ਸਰੋਤ, ਵਿੱਤੀ ਅਤੇ ਹੁਨਰ ਵਿਕਾਸ, ਬੁਨਿਆਦੀ ਢਾਂਚੇ ਦੇ ਵੱਖ-ਵੱਖ ਇੰਡੀਕੇਟਰਜ਼ ਦੇ ਆਧਾਰ ’ਤੇ ਮਹੀਨਾਵਾਰ ਡੈਲਟਾ ਰੈਕਿੰਗ ਕੀਤੀ ਜਾਂਦੀ ਹੈ। ਜਿਸ ਅਨੁਸਾਰ ਫਿਰੋਜ਼ਪੁਰ ਜ਼ਿਲ੍ਹੇ ਨੇ ਕਈ ਵਾਰ ਵਧੀਆ ਡੈਲਟਾ ਰੈਂਕਿੰਗ ਹਾਸਲ ਕੀਤੀ ਹੈ ਅਤੇ ਨੀਤੀ ਆਯੋਗ ਵੱਲੋ ਹੁਣ ਜ਼ਿਲ੍ਹੇ ਦੇ ਵਿਕਾਸ ਲਈ 5 ਕਰੋੜ ਰੁਪਏ ਦੀ ਰਾਸ਼ੀ ਵੀ ਦਿੱਤੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਮਹੀਨਾ ਫਰਵਰੀ 2023 ਵਿੱਚ ਡੈਲਟਾ ਰੈਕਿੰਗ ਦੇ ਅਧਾਰ ’ਤੇ ਜ਼ਿਲ੍ਹਾ ਫਿਰੋਜ਼ਪੁਰ 94ਵੇਂ ਸਥਾਨ ਉੱਪਰ ਸੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਉਨ੍ਹਾਂ ਦੀ ਟੀਮ ਦੀ ਵਧੀਆ ਮਿਹਨਤ ਸਦਕਾ ਜੁਲਾਈ 2023 ਵਿੱਚ ਡੈਲਟਾ ਰੈਕਿੰਗ ਦੇ ਅਧਾਰ’ ਤੇ ਜ਼ਿਲ੍ਹਾ ਫ਼ਿਰੋਜ਼ਪੁਰ ਨੇ 7ਵਾਂ ਸਥਾਨ ਹਾਸਲ ਕੀਤਾ ਹੈ। ਨੀਤੀ ਆਯੋਗ (NITI Aayog) ਭਾਰਤ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀ ਮਿਹਨਤ ਸਦਕਾ ਮਹੀਨਾ ਜੂਨ 2023 ਵਿੱਚ ਖੇਤੀਬਾੜੀ ਤੇ ਜਲ ਸਰੋਤ ਦੀ ਵਧੀਆ ਪ੍ਰਗਤੀ ਕਾਰਨ 3 ਕਰੋੜ ਰੁਪਏ ਅਤੇ ਜੁਲਾਈ 2023 ਵਿੱਚ ਕੁਲ ਮਿਲਾ ਕੇ ਵਧੀਆ ਪ੍ਰਗਤੀ ਕਾਰਨ 2 ਕਰੋੜ ਰੁਪਏ ਦੀ ਰਾਸ਼ੀ ਹਾਸਲ ਕੀਤੀ ਹੈ। ਇਸ ਲਈ ਨੀਤੀ ਆਯੋਗ ਭਾਰਤ ਸਰਕਾਰ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਨੂੰ ਕੁੱਲ 5 ਕਰੋੜ ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਹੈ।

ਉਨ੍ਹਾਂ ਕਿਹਾ ਕਿ ਇਹ ਇਨਾਮੀ ਰਾਸ਼ੀ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਕਿੱਤਾ ਮੁੱਖੀ ਹੁਨਰ ਵਿਕਾਸ ਦੇ ਕੋਰਸਾਂ ਲਈ ਅਤੇ ਹੋਰ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਖਰਚ ਕੀਤੀ ਜਾਵੇਗੀ। ਫਿਰੋਜ਼ਪੁਰ ਜ਼ਿਲ੍ਹੇ ਨੂੰ ਅਕਾਂਖੀ ਜ਼ਿਲ੍ਹੇ (ਐਸਪੀਰੇਸ਼ਨਲ ਡਿਸਟ੍ਰਿਕਟ) ਤੋਂ ਪ੍ਰੇਰਨਾਦਾਇਕ (ਇੰਸਪੀਰੇਸ਼ਨਲ) ਜ਼ਿਲ੍ਹਾ ਬਣਾਉਣ ਸਬੰਧੀ ਬਹੁਤ ਯਤਨ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹਾ ਫਿਰੋਜ਼ਪੁਰ ਨੂੰ ਇਸ ਮੁਕਾਮ ਤੇ ਪਹੁੰਚਾਉਣਾ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੀ ਸੁਚਾਰੂ ਸੋਚ ਸਦਕਾ ਹੀ ਸੰਭਵ ਹੋ ਸਕਿਆ ਹੈ।

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਜ਼ਿਲ੍ਹੇ ਦੇ ਮੰਤਰੀ ਇੰਚਾਰਜ ਸ. ਹਰਭਜਨ ਸਿੰਘ ਈ.ਟੀ.ਓ. ਨੇ ਜ਼ਿਲ੍ਹੇ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਵੱਲੋਂ 5 ਕਰੋੜ ਦੀ ਰਾਸ਼ੀ ਜਾਰੀ ਕਰਨ ਤੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਇਹ ਸਭ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੀ ਮਿਹਨਤ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਕੀਤੀ ਗਈ ਕਰੜੀ ਮਿਹਨਤ ਦਾ ਨਤੀਜਾ ਹੈ, ਜਿਸ ਤਹਿਤ ਫ਼ਿਰੋਜ਼ਪੁਰ ਡੈਲਟਾ ਰੈਕਿੰਗ ਦੇ ਅਧਾਰ’ ‘ਤੇ 94ਵੇਂ ਸਥਾਨ ਤੋਂ 7ਵਾਂ ਸਥਾਨ ‘ਤੇ ਪੁੱਜਾ ਹੈ ।

Scroll to Top