July 7, 2024 6:29 pm
Ferozepur SSP suspended

ਮੋਦੀ ਦੀ ਰੈਲੀ ਦੌਰਾਨ ਸੁਰੱਖਿਆ ‘ਚ ਵੱਡੀ ਕੁਤਾਹੀ ਕਰਨ ‘ਤੇ ਫਿਰੋਜ਼ਪੁਰ ਦੇ ਐੱਸਐੱਸਪੀ ਨੂੰ ਕੀਤਾ ਮੁਅੱਤਲ

ਚੰਡੀਗੜ੍ਹ 5 ਜਨਵਰੀ 2022: ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Pm Modi) ਦੀ ਸੁਰੱਖਿਆ ‘ਚ ਵੱਡੀ ਕੁਤਾਹੀ ਕਰਨ ‘ਤੇ ਫਿਰੋਜ਼ਪੁਰ ਦੇ ਐੱਸਐੱਸਪੀ ਹਰਮਨਦੀਪ ਹੰਸ ਨੂੰ ਮੁਅੱਤਲ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਰੈਲੀ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ, ਜਿਸ ਦਾ ਕਾਰਨ ਪੀਐੱਮ ਮੋਦੀ (Pm Modi) ਦੀ ਸੁਰੱਖਿਆ ‘ਚ ਢਿੱਲ ਦੱਸਿਆ ਗਿਆ ਹੈ। ਇਸੇ ਤਹਿਤ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਹ ਖੁਲਾਸਾ ਕਰਦਿਆਂ ਪੰਜਾਬ ਸਰਕਾਰ ਨੂੰ ਇਨ੍ਹਾਂ ਕਾਰਨਾਂ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।