ਚੰਡੀਗੜ੍ਹ, 14 ਅਕਤੂਬਰ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਮਿਲਨਾਡੂ ਦੇ ਨਾਗਪੱਟੀਨਮ ਅਤੇ ਸ਼੍ਰੀਲੰਕਾ ਦੇ ਕਾਂਕੇਸੰਤੁਰਾਈ ਵਿਚਕਾਰ ਫੈਰੀ ਸੇਵਾ (Ferry service) ਦੇ ਉਦਘਾਟਨ ਸਮਾਗਮ ਵਿੱਚ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਨਾਗਪੱਟੀਨਮ ਅਤੇ ਕਾਂਕੇਸੰਤੁਰਾਈ ਵਿਚਕਾਰ ਫੈਰੀ ਸੇਵਾ ਦੀ ਸ਼ੁਰੂਆਤ ਨੂੰ ਭਾਰਤ-ਸ਼੍ਰੀਲੰਕਾ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਦੱਸਿਆ।
ਭਾਰਤ-ਸ਼੍ਰੀਲੰਕਾ ਸਬੰਧਾਂ ਬਾਰੇ ਉਨ੍ਹਾਂ ਕਿਹਾ, ‘ਭਾਰਤ ਅਤੇ ਸ੍ਰੀਲੰਕਾ ਸੱਭਿਆਚਾਰ, ਵਣਜ ਅਤੇ ਸੱਭਿਅਤਾ ਦਾ ਡੂੰਘਾ ਇਤਿਹਾਸ ਸਾਂਝਾ ਕਰਦੇ ਹਨ। ਅਸੀਂ ਭਾਰਤ ਅਤੇ ਸ਼੍ਰੀਲੰਕਾ ਦਰਮਿਆਨ ਕੂਟਨੀਤਕ ਅਤੇ ਆਰਥਿਕ ਸਬੰਧਾਂ ਵਿੱਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਕਰ ਰਹੇ ਹਾਂ। ਇਹ ਕਿਸ਼ਤੀ ਸੇਵਾ ਉਨ੍ਹਾਂ ਸਾਰੇ ਇਤਿਹਾਸਕ ਅਤੇ ਸੱਭਿਆਚਾਰਕ ਸਬੰਧਾਂ ਨੂੰ ਜ਼ਿੰਦਾ ਕਰਦੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ‘ਕਨੈਕਟੀਵਿਟੀ ਲਈ ਸਾਡਾ ਵਿਜ਼ਨ ਟਰਾਂਸਪੋਰਟ ਸੈਕਟਰ ਤੋਂ ਪਰੇ ਹੈ। ਜਿਵੇਂ ਕਿ UPI ਦੇ ਕਾਰਨ ਭਾਰਤ ਵਿੱਚ ਡਿਜੀਟਲ ਭੁਗਤਾਨ ਜੀਵਨ ਦਾ ਇੱਕ ਤਰੀਕਾ ਬਣ ਗਿਆ ਹੈ, ਅਸੀਂ UPI ਅਤੇ ਲੰਕਾ ਪੇ ਨੂੰ ਜੋੜ ਕੇ ਫਿਨਟੈਕ ਸੈਕਟਰ ਕਨੈਕਟੀਵਿਟੀ ‘ਤੇ ਕੰਮ ਕਰ ਰਹੇ ਹਾਂ।
ਭਾਰਤ ਅਤੇ ਸ਼੍ਰੀਲੰਕਾ ਦਰਮਿਆਨ ਮਹੱਤਵਪੂਰਨ ਕਦਮ
ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਾਸਿੰਘੇ ਨੇ ਇਸਨੂੰ ਭਾਰਤ ਅਤੇ ਸ਼੍ਰੀਲੰਕਾ ਦਰਮਿਆਨ ਸੰਪਰਕ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਦੱਸਿਆ। ਉੱਤਰ ਵਿੱਚ ਚੱਲ ਰਹੀ ਜੰਗ ਕਾਰਨ ਦੋਵਾਂ ਦੇਸ਼ਾਂ ਵਿਚਾਲੇ ਸੰਪਰਕ ਟੁੱਟ ਗਿਆ ਸੀ ਪਰ ਹੁਣ ਇੱਕ ਵਾਰ ਫਿਰ ਸੰਪਰਕ ਵਧਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ, ‘ਮੈਂ ਇਸ ਬਾਰੇ ਪੀਐਮ ਮੋਦੀ ਨਾਲ ਗੱਲ ਕੀਤੀ ਸੀ ਅਤੇ ਮੈਂ ਉਨ੍ਹਾਂ ਦੀ ਭੂਮਿਕਾ ਲਈ ਉਨ੍ਹਾਂ ਅਤੇ ਸ਼ਿਪਿੰਗ ਕਾਰਪੋਰੇਸ਼ਨ ਆਫ ਇੰਡੀਆ ਦਾ ਧੰਨਵਾਦ ਕਰਦਾ ਹਾਂ।’
ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨੇ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਨੇ ਇਸ (Ferry service) ਉਦਘਾਟਨ ਨੂੰ ਭਾਰਤ ਅਤੇ ਸ਼੍ਰੀਲੰਕਾ ਦੇ ਲੋਕਾਂ ਵਿਚਾਲੇ ਸੰਪਰਕ ਲਈ ਇਕ ਵੱਡਾ ਕਦਮ ਦੱਸਿਆ।