ਚੰਡੀਗੜ੍ਹ, 04 ਨਵੰਬਰ 2024: ਪੰਜਾਬ ‘ਚ ਕਣਕ ਦੀ ਬਿਜਾਈ ਦੇ ਸੀਜ਼ਨ ਸ਼ੁਰੂ ਹੋਣ ਵਾਲਾ ਹੈ | ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਆਗਾਮੀ ਕਣਕ ਦੀ ਬਿਜਾਈ ਦੇ ਸੀਜ਼ਨ ਦੌਰਾਨ ਮਾਹਰਾਂ ਵੱਲੋਂ ਸੁਝਾਏ ਮੁਤਾਬਕ ਹੀ ਖਾਦਾਂ (Fertilizers) ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੇਲੋੜੀਆਂ ਖਾਦਾਂ ਦੀ ਵਰਤੋਂ ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਦੀ ਬਜਾਏ ਘਟ ਜਾਂਦੀ ਹੈ |
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਨ.ਪੀ.ਕੇ ਨੂੰ ਫਾਸਫੋਰਸ ਦਾ ਬਦਲ ਦੱਸਿਆ ਅਤੇ ਕਿਸਾਨਾਂ ਨੂੰ ਯੂਰੀਆ ਦੀ ਵਰਤੋਂ ਘੱਟ ਤੋਂ ਘੱਟ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਨੇ ਮਾਹਰ ਵੱਲੋਂ ਸੁਝਾਏ ਡੀ.ਏ.ਪੀ. ਖਾਦਾਂ (Fertilizers) ਦੀ ਵਰਤੋਂ ਕਰਨ ਲਈ ਕਿਹਾ ਹੈ | ਇਸਦੇ ਨਾਲ ਹੀ ਹੋਰ ਜੈਵਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ।
Read more: ਦੁਨੀਆ ਦੇ ਸਭ ਤੋਂ ਵੱਡੇ ਤੇ 110 ਸਾਲ ਦੇ ਮਗਰਮੱਛ ਦੀ ਮੌਤ, ਗਿਨੀਜ਼ ਵਰਲਡ ਰਿਕਾਰਡ ‘ਚ ਨਾਂ ਦਰਜ
ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਸਾਨਾਂ ਨੂੰ ਕਿਸਾਨ ਕਾਲ ਸੈਂਟਰ ਦੇ ਟੋਲ-ਫ੍ਰੀ ਨੰਬਰ 18001801551 ‘ਤੇ ਕਾਲ ਕਰਕੇ ਵਧੇਰੇ ਜਾਣਕਾਰੀ ਲੈਣ ਦੀ ਸਲਾਹ ਦਿੱਤੀ ਹੈ। ਸਪੀਕਰ ਨੇ ਇਹ ਵੀ ਕਿਹਾ ਕਿ ਝੋਨੇ ਦੀ ਰਹਿੰਦ-ਖੂੰਹਦ ਨੂੰ ਖੇਤ ‘ਚ ਸੰਭਾਲਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਅਤੇ ਡੀ.ਏ.ਪੀ. ਖੇਤੀਬਾੜੀ ਵਿਭਾਗ ਨੇ ਬੇਲੋੜੇ ਉਤਪਾਦਾਂ ਦੀ ਜਬਰੀ ਵਿਕਰੀ ਨੂੰ ਰੋਕਣ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਹੈ। ਇਸਦੇ ਨਾਲ ਹੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਇਸ ਵਾਤਾਵਰਨ ਪੱਖੀ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ ਹੈ |