Ravneet Singh Bittu

ਲੋਕ ਸਭਾ ‘ਚ ਰਵਨੀਤ ਸਿੰਘ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਾਲੇ ਤਿੱਖੀ ਬਹਿਸ, ਇੱਕ ਦੂਜੇ ‘ਤੇ ਲਾਏ ਦੋਸ਼

ਚੰਡੀਗੜ੍ਹ, 25 ਜੁਲਾਈ 2024: ਲੋਕ ਸਭਾ ਦੀ ਕਾਰਵਾਈ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ (Ravneet Singh Bittu) ਅਤੇ ਕੇਂਦਰ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਵਿਚਾਲੇ ਤਿੱਖੀ ਬਹਿਸ ਹੋਈ | ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਰਵਨੀਤ ਸਿੰਘ ਬਿੱਟੂ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਤੁਹਾਡੇ ਦਾਦਾ ਬੇਅੰਤ ਸਿੰਘ ਸ਼ਹੀਦ ਹੋਏ, ਪਰ ਉਹ ਉਸ ਦਿਨ ਮਰੇ ਜਦੋਂ ਰਵਨੀਤ ਸਿੰਘ ਬਿੱਟੂ ਭਾਜਪਾ ‘ਚ ਸ਼ਾਮਲ ਹੋਏ | ਉਨ੍ਹਾਂ ਕਿਹਾ ਕਿ ਭਾਜਪਾ ਨੇ ਸੱਤਾ ‘ਚ ਆ ਕੇ ਵਪਾਰ ‘ਤੇ ਕਬਜ਼ਾ ਕਰ ਲਿਆ ਹੈ |

ਦੂਜੇ ਪਾਸੇ ਕੇਂਦਰ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਦਾਦਾ ਬੇਅੰਤ ਸਿੰਘ ਦੇਸ਼ ਲਈ ਕੁਰਬਾਨੀ ਦਿੱਤੀ ਹੈ ਨਾ ਕਿ ਕਾਂਗਰਸ ਪਾਰਟੀ ਲਈ | ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਗ਼ਰੀਬ ਆਦਮੀ ਦੀ ਗੱਲ ਕਰਦੇ ਹਨ, ਉਹ ਆਪਣੀ ਜਾਇਦਾਦ ਦਾ ਬਿਓਰਾ ਦੇਣ, ਇਹ ਕਰੋੜਾਂ ਰੁਪਏ ਦੇ ਮਾਲਕ ਹਨ ਅਤੇ ਪੰਜਾਬ ਦੇ ਅਮੀਰ ਆਦਮੀ ਹਨ | ਬਿੱਟੂ ਨੇ ਕਿਹਾ ਕਿ ਜੇਕਰ ਇਹ ਸਭ ਤੋਂ ਕਰੱਪਟ ਨਾ ਹੋਣ ਤਾਂ ਉਹ ਆਪਣਾ ਨਾਂ ਬਦਲ ਦੇਣਗੇ |

 

Scroll to Top