Salman Khan

ਸਲਮਾਨ ਖਾਨ ਦੀ ਰਿਹਾਇਸ਼ ‘ਤੇ ਗੋਲੀਬਾਰੀ ਦੇ ਮਾਮਲੇ ‘ਚ ਰਾਜਸਥਾਨ ਤੋਂ ਪੰਜਵੀਂ ਗ੍ਰਿਫਤਾਰੀ

ਚੰਡੀਗੜ੍ਹ, 7 ਮਈ 2024: ਮੁੰਬਈ ਕ੍ਰਾਈਮ ਬ੍ਰਾਂਚ ਨੇ ਮੰਗਲਵਾਰ ਨੂੰ ਸਲਮਾਨ ਖਾਨ (Salman Khan) ਦੇ ਬਾਂਦਰਾ ਸਥਿਤ ਰਿਹਾਇਸ਼ ‘ਤੇ ਗੋਲੀਬਾਰੀ ਦੇ ਮਾਮਲੇ ‘ਚ ਪੰਜਵੀਂ ਗ੍ਰਿਫਤਾਰੀ ਕੀਤੀ ਹੈ। ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਮੁਤਾਬਕ ਮਾਮਲੇ ਦੇ ਪੰਜਵੇਂ ਮੁਲਜ਼ਮ ਨੂੰ ਪੁਲਿਸ ਨੇ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ। ਪੰਜਵੇਂ ਮੁਲਜ਼ਮ ਦੀ ਪਛਾਣ ਮੁਹੰਮਦ ਚੌਧਰੀ ਵਜੋਂ ਹੋਈ ਹੈ। ਜਾਂਚ ਮੁਤਾਬਕ ਮੁਹੰਮਦ ਚੌਧਰੀ ਨੇ ਐਤਵਾਰ, 14 ਅਪ੍ਰੈਲ ਨੂੰ ਗਲੈਕਸੀ ਅਪਾਰਟਮੈਂਟ ਵਿੱਚ ਗੋਲੀਬਾਰੀ ਦੀ ਘਟਨਾ ਨੂੰ ਅੰਜ਼ਾਮ ਦੇਣ ਲਈ ਗ੍ਰਿਫਤਾਰ ਕੀਤੇ ਗਏ ਦੋ ਨਿਸ਼ਾਨੇਬਾਜ਼ਾਂ ਦੀ ਮੱਦਦ ਕੀਤੀ ਸੀ |

ਮੁੰਬਈ ਕ੍ਰਾਈਮ ਬ੍ਰਾਂਚ ਨੇ ਇਕ ਬਿਆਨ ‘ਚ ਕਿਹਾ, ‘ਚੌਧਰੀ ਨੂੰ ਅੱਜ (7 ਮਈ) ਮੁੰਬਈ ਲਿਆਂਦਾ ਜਾ ਰਿਹਾ ਹੈ। ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ ਅਤੇ ਚੌਧਰੀ ਦੀ ਗ੍ਰਿਫਤਾਰੀ ਦੀ ਮੰਗ ਮੁੰਬਈ ਦੇ ਬਾਂਦਰਾ ਇਲਾਕੇ ‘ਚ ਹੋਈ ਗੋਲੀਬਾਰੀ ਦੀ ਚੱਲ ਰਹੀ ਜਾਂਚ ਦੌਰਾਨ ਕੀਤੀ ਗਈ ਹੈ।

ਜਿਕਰਯੋਗ ਹੈ ਕਿ 14 ਅਪ੍ਰੈਲ ਨੂੰ ਬਾਈਕ ਸਵਾਰ ਦੋ ਹਮਲਾਵਰਾਂ ਨੇ ਸਲਮਾਨ ਖਾਨ (Salman Khan) ਦੇ ਘਰ ਗਲੈਕਸੀ ਅਪਾਰਟਮੈਂਟ ਦੇ ਬਾਹਰ ਗੋਲੀਬਾਰੀ ਕੀਤੀ ਸੀ। ਮੌਕੇ ਤੋਂ ਭੱਜਣ ਤੋਂ ਪਹਿਲਾਂ ਦੋਵਾਂ ਨੇ ਖਾਨ ਦੇ ਅਪਾਰਟਮੈਂਟ ਵੱਲ ਗੋਲੀਆਂ ਵੀ ਚਲਾਈਆਂ। ਦੋਵਾਂ ਜਣਿਆਂ ਨੂੰ ਪੁਲਿਸ ਨੇ ਫੜ ਲਿਆ ਸੀ ਅਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਉਨ੍ਹਾਂ ਦੇ ਸਬੰਧਾਂ ਦਾ ਖੁਲਾਸਾ ਹੋਇਆ ਸੀ।

 

 

Scroll to Top