July 4, 2024 7:43 pm
ਪੰਜਾਬ

CM ਚੰਨੀ ਅਤੇ ਗਾਇਕ ਸਿੱਧੂ ਮੂਸੇਵਾਲਾ ਦੇ ਖਿਲਾਫ ਹੋਇਆ ਪਰਚਾ ਦਰਜ

ਚੰਡੀਗੜ੍ਹ, 19 ਫਰਵਰੀ 2022 : ਪੰਜਾਬ ਵਿਧਾਨ ਸਭਾ 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ ਅਤੇ 10 ਮਾਰਚ ਨੂੰ ਨਤੀਜੇ ਐਲਾਨੇ ਜਾਣਗੇ | ਜਿਸ ਤੋਂ ਪਹਿਲਾ ਹੀ ਮੁੱਖ ਮੰਤਰੀ ਚੰਨੀ ਅਤੇ ਪੰਜਾਬ ਦੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲੇ ਦੇ ਖਿਲਾਫ ਧਾਰਾ 188 ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ, ਇਹ ਸ਼ਿਕਾਇਤ ਆਮ ਆਦਮੀ ਪਾਰਟੀ ਵਲੋਂ ਕਰਵਾਈ ਗਈ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਉਮੀਦਵਾਰਾਂ ਨੇ ਸ਼ਾਮ 6 ਵਜੇ ਤੋਂ ਬਾਅਦ ਸ਼ਹਿਰ ਵਿਚ ਪੈਦਲ ਮਾਰਚ ਕੱਢ ਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ |