June 24, 2024 6:41 pm
Nabha Jail

ਨਾਭਾ ਜੇਲ੍ਹ ਦੇ ਡਿਪਟੀ ਸੁਪਰਡੈਂਟ ਖਿਲਾਫ਼ ਰਿਸ਼ਵਤ ਮੰਗਣ ਦੇ ਦੋਸ਼ ‘ਚ ਪਰਚਾ ਦਰਜ

ਚੰਡੀਗ੍ਹੜ 03 ਜੂਨ 2022: ਜ਼ਿਲ੍ਹਾ ਪਟਿਆਲਾ ਅਧੀਨ ਨਾਭਾ ਜੇਲ੍ਹ (Nabha Jail) ਵਿੱਚ ਬੰਦ ਕੈਦੀ ਭਵਨੀਤ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਨੇ ਰਿਸ਼ਵਤ ਮੰਗਣ ਦੇ ਦੋਸ਼ ‘ਚ ਡਿਪਟੀ ਸੁਪਰਡੈਂਟ ਖ਼ਿਲਾਫ਼ ਸ਼ਿਕਾਇਤ ਦਿੱਤੀ ਸੀ । ਮਾਮਲੇ ‘ਚ ਸ਼ਿਕਾਇਤਕਰਤਾ ਦੇ ਲੜਕੇ ਕੋਲੋਂ ਦੋ ਲੱਖ ਰੁਪਏ ਦੀ ਕਥਿਤ ਰਿਸ਼ਵਤ ਮੰਗਣ ਦੋਸ਼ ਲਗਾਇਆ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਡਿਪਟੀ ਸੁਪਰਡੈਂਟ ਪ੍ਭਜੋਤ ਸਿੰਘ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਪੁਲੀਸ ਵੱਲੋਂ ਮੁਕੰਮਲ ਜਾਂਚ ਕੀਤੀ ਜਾਵੇਗੀ |

ਪਟਿਆਲਾ ਦੇ ਐੱਸਐੱਸਪੀ ਦੀਪਕ ਪਾਰਿਖ ਨੇ ਇਸ ਡਿਪਟੀ ਸੁਪਰਡੈਂਟ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਰਾਵਾਂ ਦੇ ਤਹਿਤ ਥਾਣਾ ਸਦਰ ਨਾਭਾ ਵਿਖੇ ਪੁਲੀਸ ਵੱਲੋਂ ਕੇਸ ਦਰਜ ਕਰਨ ਦੀ ਪੁਸ਼ਟੀ ਕੀਤੀ ਗਈ ਹੈ। ਡਿਪਟੀ ਸੁਪਰਡੈਂਟ ਪ੍ਰਭਜੋਤ ਸਿੰਘ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਵਿਖੇ ਨਹੀਂ ਜੇਲ੍ਹ ਵਿਭਾਗ ਦੇ ਚੰਡੀਗਡ਼੍ਹ ਚ ਸਥਿਤ ਮੁੱਖ ਦਫ਼ਤਰ ਵਿੱਚ ਤਾਇਨਾਤ ਹੈ |