Film Emergency

Film Emergency: ਪੰਜਾਬ ‘ਚ ਸਿਨੇਮਾਘਰਾਂ ਅੱਗੇ ਫਿਲਮ ਐਮਰਜੈਂਸੀ ਦਾ ਵਿਰੋਧ, ਪੁਲਿਸ ਬਲ ਤਾਇਨਾਤ

ਚੰਡੀਗੜ੍ਹ, 17 ਜਨਵਰੀ 2025: Film Emergency: ਬਾਲੀਵੁੱਡ ਅਦਾਕਾਰ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ (Kangana Ranaut) ਦੀ ਫਿਲਮ ਐਮਰਜੈਂਸੀ ਅੱਜ ਸਿਨੇਮਾਘਰਾਂ ‘ਚ ਰਿਲੀਜ਼ ਹੋ ਚੁੱਕੀ ਹੈ, ਪਰ ਇਸਦਾ ਪੰਜਾਬ ਭਰ ‘ਚ ਵਿਰੋਧ ਕੀਤਾ ਜਾ ਰਿਹਾ ਹੈ | ਪੰਜਾਬ ਦੇ ਸਿੱਖ ਸੰਗਠਨ ਇਸ ਫਿਲਮ ‘ਤੇ ਰੋਕ ਲਗਾਉਣ ਦੀ ਮੰਗ ਕਰ ਰਹੇ ਹਨ | ਸਥਿਤੀ ਨੂੰ ਦੇਖਦਿਆਂ ਪੁਲਿਸ ਬਲ ਤਾਇਨਾਤ ਕਰ ਦਿੱਤੇ ਗਏ ਹਨ | ਫਿਲਹਾਲ ਐਮਰਜੈਂਸੀ ਫਿਲਮ ਇਸ ਵੇਲੇ ਕਿਤੇ ਵੀ ਨਹੀਂ ਦਿਖਾਈ ਜਾ ਰਹੀ ਹੈ। ਸ਼ੋਅ ਬੰਦ ਕਰ ਦਿੱਤੇ ਗਏ ਹਨ।

ਜਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਫਿਲਮ ‘ਤੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਅਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਹੈ।

ਇਸ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਫਿਲਮ (Film Emergency) ਸਬੰਧੀ ਇੱਕ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ ਪੰਜਾਬ ‘ਚ ਫਿਲਮ ‘ਐਮਰਜੈਂਸੀ’ ‘ਤੇ ਪਾਬੰਦੀ ਲਗਾਈ ਜਾਵੇ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਫਿਲਮ ‘ਚ 1975 ਦੀ ਐਮਰਜੈਂਸੀ ਦੌਰਾਨ ਸਿੱਖ ਭਾਈਚਾਰੇ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਜਿਸ ਤਰ੍ਹਾਂ ਦਿਖਾਇਆ ਗਿਆ ਹੈ, ਉਹ ਇਤਿਹਾਸਕ ਤੱਥਾਂ ਨਾਲ ਮੇਲ ਨਹੀਂ ਖਾਂਦਾ ਅਤੇ ਸਿੱਖਾਂ ਦੀ ਤਸਵੀਰ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ।

ਦੂਜੇ ਪਾਸੇ ਅਦਾਕਾਰ ਕੰਗਨਾ ਰਣੌਤ (Kangana Ranaut) ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰ ਦਿੱਤਾ ਸੀ, ਉਨ੍ਹਾਂ ਦਾ ਕਹਿਣਾ ਸੀ ਕਿ ਫਿਲਮ ‘ਚ ਸਿੱਖ ਭਾਈਚਾਰੇ ਵਿਰੁੱਧ ਕੋਈ ਅਪਮਾਨਜਨਕ ਗੱਲ ਨਹੀਂ ਆਖੀ ਗਈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਇਤਿਹਾਸਕ ਤੱਥਾਂ ‘ਤੇ ਅਧਾਰਤ ਹੈ ਅਤੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਅਗਵਾਈ ਹੇਠ ਦੇਸ਼ ‘ਚ ਲਗਾਈ ਗਈ ਐਮਰਜੈਂਸੀ ਦੌਰਾਨ ਸੱਚਾਈ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

Read More: ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦਾ ਨਵਾਂ ਟ੍ਰੇਲਰ ਹੋਇਆ ਰਿਲੀਜ਼, ਜਾਣੋ ਕਦੋ ਹੋਵੇਗੀ ਫਿਲਮ ਰਿਲੀਜ਼

Scroll to Top