Prof BC Verma

ਪ੍ਰੋ ਬੀ.ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਚੰਡੀਗੜ੍ਹ, 19 ਸਤੰਬਰ 2023: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਪ੍ਰੋ ਬੀ.ਸੀ ਵਰਮਾ (Prof BC Verma) ਦੇ ਅੰਤਿਮ ਸਸਕਾਰ ਮੌਕੇ ਪੰਜਾਬ ਦੇ ਕੈਬਨਿਟ ਮੰਤਰੀਆਂ ਸਣੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖਸ਼ੀਅਤਾਂ ਨੇ ਹਾਜ਼ਰੀ ਭਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ। ਪੰਜਾਬ ਸਰਕਾਰ ਤਰਫ਼ੋ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਤੇ ਗੁਰਮੀਤ ਸਿੰਘ ਮੀਤ ਹੇਅਰ ਅਤੇ ਮੁੱਖ ਮੰਤਰੀ ਤਰਫ਼ੋ ਉਨ੍ਹਾਂ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਨੇ ਪਾਰਥਿਵ ਸਰੀਰ ਉਤੇ ਰੀਥ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਕੈਬਨਿਟ ਮੰਤਰੀਆਂ ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ, ਬ੍ਰਮ ਸ਼ੰਕਰ ਜ਼ਿੰਪਾ ਤੇ ਬਲਕਾਰ ਸਿੰਘ ਨੇ ਵੀ ਵਰਮਾ ਨਾਲ ਦੁੱਖ ਸਾਂਝਾ ਕੀਤਾ।

ਪ੍ਰੋ ਬੀ ਸੀ ਵਰਮਾ (Prof BC Verma) ਜੋ 89 ਵਰ੍ਹਿਆਂ ਦੇ ਸਨ, ਅੱਜ ਸਵੇਰੇ ਪੀ.ਜੀ.ਆਈ. ਚੰਡੀਗੜ੍ਹ ਵਿਖੇ ਸੰਖੇਪ ਬਿਮਾਰੀ ਉਪਰੰਤ ਚੱਲ ਵਸੇ ਸਨ।ਸੈਕਟਰ 25 ਦੇ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਮੌਕੇ ਪ੍ਰੋ ਵਰਮਾ ਦੀ ਚਿਤਾ ਨੂੰ ਅਗਨੀ ਉਨ੍ਹਾ ਦੇ ਦੋਵੇਂ ਪੁੱਤਰਾਂ ਅਨੁਰਾਗ ਵਰਮਾ ਤੇ ਅਸ਼ੀਸ਼ ਵਰਮਾ ਨੇ ਦਿੱਤੀ।

ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. (ਮੀਡੀਆ) ਆਦਿਲ ਆਜ਼ਮੀ, ਓ.ਐਸ.ਡੀ. (ਪੀਆਰ) ਮਨਜੀਤ ਸਿੱਧੂ, ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਸਿੰਘ ਪੰਨੂੰ, ਯੂ.ਟੀ. ਦੇ ਪ੍ਰਸ਼ਾਸਕ ਦੇ ਸਲਾਹਕਾਰ ਸ੍ਰੀ ਧਰਮ ਪਾਲ, ਪੰਜਾਬ ਆਈ.ਏ.ਐਸ. ਅਫਸਰਜ਼ ਐਸੋਸੀਏਸ਼ਨ ਤਰਫੋੰ ਉਨ੍ਹਾਂ ਦੇ ਪ੍ਰਧਾਨ ਤੇਜਵੀਰ ਸਿੰਘ, ਮੁੱਖ ਚੋਣ ਅਫਸਰ ਸਿਬਿਨ ਸੀ, ਡੀ.ਜੀ.ਪੀ. ਗੌਰਵ ਯਾਦਵ, ਵਿਜੀਲੈਂਸ ਡਾਇਰੈਕਟਰ ਵਰਿੰਦਰ ਕੁਮਾਰ, ਐਡਵੋਕੇਟ ਜਨਰਲ ਵਿਨੋਦ ਘਈ, ਸੂਚਨਾ ਤੇ ਲੋਕ ਸੰਪਰਕ ਮੰਤਰੀ ਤਰਫ਼ੋ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ ਨੇ ਵੀ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ, ਵਿਧਾਇਕਾਂ, ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ, ਸਿਵਲ, ਪੁਲਿਸ ਤੇ ਸੈਨਾ ਦੇ ਉੱਚ ਅਧਿਕਾਰੀਆਂ, ਯੂ.ਟੀ. ਪ੍ਰਸ਼ਾਸਨ ਦੇ ਅਧਿਕਾਰੀ, ਸੇਵਾ ਮੁਕਤ ਅਧਿਕਾਰੀ, ਵਕੀਲ ਭਾਈਚਾਰੇ ਅਤੇ ਪ੍ਰੈੱਸ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂ, ਸਮਾਜਿਕ ਸੰਗਠਨਾਂ ਤੇ ਸਕੱਤਰੇਤ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Scroll to Top