ਚੰਡੀਗੜ੍ਹ, 29 ਮਈ 2023: ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਅੱਜ ਰਿਜ਼ਰਵ ਡੇਅ ‘ਤੇ ਫਾਈਨਲ ਮੈਚ ਚੇਨਈ ਸੁਪਰ ਕਿੰਗਜ਼ (CSK) ਅਤੇ ਗੁਜਰਾਤ ਟਾਈਟਨਸ ਵਿਚਾਲੇ ਖੇਡਿਆ ਜਾਵੇਗਾ। ਆਈਪੀਐਲ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ, ਜਦੋਂ ਫਾਈਨਲ ਰਿਜ਼ਰਵ ਡੇਅ ‘ਤੇ ਹੋ ਰਿਹਾ ਹੈ। ਐਤਵਾਰ ਨੂੰ ਅਹਿਮਦਾਬਾਦ ਵਿੱਚ ਬਾਰਿਸ਼ ਪਿਆ, ਜਿਸ ਕਾਰਨ ਮੈਚ ਨਹੀਂ ਹੋ ਸਕਿਆ। ਇਸ ਕਾਰਨ ਇਹ ਮੈਚ ਅੱਜ ਸ਼ਾਮ 7:30 ਵਜੇ ਤੋਂ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾਵੇਗਾ।
ਆਈ.ਪੀ.ਐੱਲ. (IPL) ਦੇ ਫਾਈਨਲ ਮੈਚ ਦਰਮਿਆਨ ਅਹਿਮਦਾਬਾਦ ਦੇ ਮੌਸਮ ਦੀ ਗੱਲ ਕਰੀਏ ਤਾਂ ਐਕਵਾ ਵੇਦਰ ਮੁਤਾਬਕ ਅੱਜ ਸ਼ਾਮ 5 ਵਜੇ ਦੇ ਕਰੀਬ ਗਰਜ ਅਤੇ ਬਿਜਲੀ ਦੇ ਨਾਲ ਬਾਰਿਸ਼ ਪੈਣ ਦੀ ਸੰਭਾਵਨਾ ਸੀ ਪਰ ਹੁਣ ਮੌਸਮ ਸਾਫ ਹੈ। ਇਸ ਦੇ ਨਾਲ ਹੀ ਬੀਬੀਸੀ ਮੌਸਮ ਮੁਤਾਬਕ ਸ਼ਾਮ ਕਰੀਬ 6 ਵਜੇ ਤੋਂ ਰਾਤ 9:30 ਵਜੇ ਤੱਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਸੀ। ਜੇਕਰ ਇਸ ਤਰ੍ਹਾਂ ਦੇਖਿਆ ਜਾਵੇ ਤਾਂ ਅੱਜ ਵੀ ਮੈਚ ਕੁਝ ਸਮੇਂ ਲਈ ਰੁਕ ਸਕਦਾ ਹੈ।