ਵਿੱਤ ਮੰਤਰੀ ਹਰਪਾਲ ਚੀਮਾ 50,000 ਕਰੋੜ ਰੁਪਏ ਦੇ ਕਰਜੇ ਦਾ ਮੰਤਵ ਦੱਸਣ ‘ਚ ਅਸਫਲ ਰਹੇ: ਡਾ. ਦਲਜੀਤ ਸਿੰਘ ਚੀਮਾ

Udta Punjab

ਰੂਪਨਗਰ, 27 ਸਤੰਬਰ 2023: ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ (Dr. Daljit Singh Cheema) ਨੇ ਆਖਿਆ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਇਹ ਸਪੱਸ਼ਟ ਕਰਨ ਵਿੱਚ ਅਸਫਲ ਰਹੇ ਹਨ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ 50,000 ਕਰੋੜ ਰੁਪਏ ਦਾ ਕਰਜਾ ਕਿਸ ਮੰਤਵ ਲਈ ਲਿਆ ਗਿਆ ਹੈ। ਅੱਜ ਇੱਥੇ ਰੂਪਨਗਰ ਪ੍ਰੈੱਸ ਕਲੱਬ ਵੱਲੋਂ ਕਾਰਵਾਈ ‘ਮੀਟ ਦਿ ਪ੍ਰੈਸ’ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਮਾੜੀ ਵਿੱਤੀ ਹਾਲਤ ਸਾਰੇ ਮਾਪਦੰਡਾਂ ’ਤੇ ਖਰੀ ਨਹੀਂ ਉਤਰ ਰਹੀ।

ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਕੇਵਲ ਕਰਜੇ ਨਾਲ ਦੇਣਦਾਰੀਆਂ ਅਦਾ ਕਰਨ ਸਬੰਧੀ ਸਪਸ਼ਟੀਕਰਨ ਦੇਣ ਨਾਲ ਗੱਲ ਨਹੀਂ ਬਣਦੀ ਕਿਉਂਕਿ ਪਿਛਲੀਆਂ ਸਰਕਾਰਾਂ ਵੱਲੋਂ ਵੀ ਦੇਣਦਾਰੀਆਂ ਅਦਾ ਕੀਤੀਆਂ ਜਾਂਦੀਆਂ ਰਹੀਆਂ ਹਨ ਪਰੰਤੂ ਆਮ ਆਦਮੀ ਪਾਰਟੀ ਦੀ ਨੇ ਭ੍ਰਿਸ਼ਟਾਚਾਰ ਖਤਮ ਕਰਕੇ 36,000 ਕਰੋੜ ਰੁਪਏ ਅਤੇ ਰੇਤੇ ਤੋਂ 20,000 ਕਰੋੜ ਰੁਪਏ ਦੀ ਵਾਧੂ ਆਮਦਨ ਪੈਦਾ ਕਰਨ ਦਾ ਜੋ ਵਾਅਦਾ ਕੀਤਾ ਸੀ,ਉਸ ਪੈਸਾ ਕਿੱਥੇ ਗਿਆ? ਡਾ.ਚੀਮਾ ਕਿਹਾ ਕਿ 750 ਕਰੋੜ ਰੁੁਪਏ ਦੀ ਇਸ਼ਤਿਹਾਰਬਾਜੀ,ਸੁਰੱਖਿਆ ਆਦਿ ਤੇ ਫਜ਼ੂਲ ਖਰਚੀ ਕੀਤੀ ਜਾ ਰਹੀ ਹੈ ਅਤੇ ਇਸ ਪੈਸੇ ਕਿਸੇ ਇੱਕ ਵਰਗ ਨੂੰ ਸਬਸਿਡੀ ਦਿੱਤੀ ਜਾ ਸਕਦੀ ਹੈ।

ਉਨ੍ਹਾਂ (Dr. Daljit Singh Cheem) ਆਖਿਆ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਖਤਮ ਕਰਨ ਦੇ ਦਮਗਜੇ ਤਾਂ ਮਾਰ ਰਹੀ ਹੈ ਪਰੰਤੂ ਜਿਸ ਲੋਕਪਾਲ ਦੇ ਜਿਸ ਮੁੱਦੇ ਨੂੰ ਲੈ ਕੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਅੰਦੋਲਨ ਕੀਤਾ ਸੀ ਉਸ ਨੂੰ ਆਮ ਆਦਮੀ ਪਾਰਟੀ ਨਾ ਤਾਂ ਦਿੱਲੀ ਵਿੱਚ ਅਤੇ ਨਾ ਹੀ ਪੰਜਾਬ ਵਿੱਚ ਅਜੇ ਤੱਕ ਸਥਾਪਿਤ ਕਰ ਸਕੇ ਸਗੋ ਇਸ ਦੇ ਉਲਟ ਦਿੱਲੀ ਵਿੱਚ ਪਾਰਟੀ ਦੇ ਕੁੱਝ ਆਗੂ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਜੇਲ੍ਹਾਂ ਅੰਦਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚ ਬੇਰੁਜ਼ਗਾਰੀ ਅਤੇ ਨਸ਼ਿਆਂ ਦੇ ਕੋਹੜ ਨੂੰ ਦੂਰ ਕਰਨ ਅਤੇ ਲੋਕਾਂ ਦੀ ਉਮੀਦਾਂ ਪੂਰੀਆਂ ਕਰਨ ਵਿੱਚ ਅਸਫਲ ਰਹੀ ਹੈ ਅਤੇ ਰਾਜ ਅੰਦਰ ਵਿਕਾਸ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਫੈਸਲੇ ਦਿੱਲੀ ਤੋਂ ਹੋ ਰਹੇ ਹਨ ਜੋ ਕਿ ਪੰਜਾਬ ਲਈ ਬਹੁਤ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਖੇ ਹੋਈ ਉੱਤਰ ਖੇਤਰੀ ਪ੍ਰੀਸ਼ਦ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਲਈ ਕੁੱਝ ਪ੍ਰਾਪਤ ਕਰਨ ਵਿੱਚ ਅਸਫਲ ਰਹੇ ਹਨ। ਇੱਕ ਸਵਾਲ ਦੇ ਜਵਾਬ ਵਿੱਚ ਡਾ. ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗਠਜੋੜ ਇੱਕ ਮੌਕਾਪ੍ਰਸਤ ਗਠਜੋੜ ਹੈ।

ਭਾਰਤ ਅਤੇ ਕਨੇਡਾ ਦਰਮਿਆਨ ਪੈਦਾ ਹੋਏ ਤਣਾਅ ਸਬੰਧੀ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਡਾ. ਚੀਮਾ ਨੇ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਆਪਸੀ ਵਿਵਾਦ ਮਿਲ ਬੈਠ ਕੇ ਸੁਲਝਾ ਲੈਣਾ ਚਾਹੀਦਾ ਹੈ ਕਿਉਂਕਿ ਇਸ ਤਣਾਅ ਕਾਰਨ ਬਹੁਤਾ ਪੰਜਾਬ ਦੇ ਲੋਕ ਹੀ ਪਿਸਣਗੇ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ,ਨਗਰ ਕੌਂਸਲ ਰੂਪਨਗਰ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ,ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੈਣੀ,ਐਡਵੋਕੇਟ ਰਾਜੀਵ ਸ਼ਰਮਾ,ਬਲਜਿੰਦਰ ਸਿੰਘ ਮਿੱਠੂ,ਮੋਹਨ ਸਿੰਘ ਮੁਹੰਮਦੀਪੁਰ,ਸਵਰਣ ਸਿੰਘ ਬੋਬੀ ਬਹਾਦਰਪੁਰ ਆਦਿ ਵੀ ਮੌਜੂਦ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।