ਦਿੜ੍ਹਬਾ, 24 ਅਗਸਤ 2024: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ (Dirba) ‘ਚ ਦੁਕਾਨ ਗਰਗ ਖੱਦਰ ਸਟੋਰ ਨੂੰ ਲੱਗੀ ਦੀ ਮੰਦਭਾਗੀ ਘਟਨਾ ਤੋਂ ਬਾਅਦ ਘਟਨਾ ਸਥਾਨ ਦਾ ਜਾਇਜ਼ਾ ਲਿਆ | ਹਰਪਾਲ ਸਿੰਘ ਚੀਮਾ ਦੁਕਾਨ ਮਾਲਕ ਨੂੰ ਮਿਲੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ | ਵਿੱਤ ਮੰਤਰੀ ਨੇ ਦੁਕਾਨ ਮਾਲਕ ਦੀ ਸੰਭਵ ਮੱਦਦ ਦਾ ਭਰੋਸਾ ਦਿੱਤਾ ਹੈ |
ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਬਹੁਤ ਹੀ ਦਿੜ੍ਹਬਾ (Dirba) ‘ਚ ਅੱਗ ਲੱਗਣ ਨਾਲ ਮੰਦਭਾਗੀ ਘਟਨਾ ਵਾਪਰੀ ਹੈ | ਉਨ੍ਹਾਂ ਦੱਸਿਆ ਕਿ ਇਸ ਘਟਨਾ ‘ਚ ਵਪਾਰੀ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ | ਘਟਨਾ ‘ਚ ਜਾਨੀ ਨੁਕਸਾਨ ਤੋਂ ਬਚਾ ਰਿਹਾ ਪਰ ਲੇਕਿਨ ਮਾਲੀ ਨੁਕਸਾਨ ਬਹੁਤ ਵੱਡਾ ਹੋਇਆ ਹੈ |
ਉੱਥੇ ਹੀ ਉਹਨਾਂ ਮੱਦਦ ਕਰਨ ਵਾਲੇ ਲੋਕਾਂ ਦਾ ਵੀ ਧੰਨਵਾਦ ਕੀਤਾ ਅਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੜ੍ਹਬਾ ਹਲਕੇ ਲਈ ਇੱਕ ਫਾਇਰ ਬ੍ਰਿਗੇਡ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ | ਦੂਜੇ ਪਾਸੇ ਦੁਕਾਨ ਮਾਲਕ ਰਜਿੰਦਰ ਕੁਮਾਰ ਗਰਗ ਨੇ ਕਿਹਾ ਕਿ ਮੈਂ ਉਹਨਾਂ ਲੋਕਾਂ ਦਾ ਧੰਨਵਾਦ ਕਰਦਾ ਹਾਂ, ਜਿਨਾਂ ਨੇ ਸਾਡੇ ਇਸ ਦੁੱਖ ਦੀ ਘੜੀ ‘ਚ ਆਪਣਾ ਦੁੱਖ ਸਮਝ ਕੇ ਯੋਗਦਾਨ ਪਾਇਆ ਅਤੇ ਅੱਗ ਬੁਝਾਉਣ ‘ਚ ਮਿਹਨਤ ਕੀਤੀ |
ਇਸ ਮੌਕੇ ਉਹਨਾਂ ਕਿਹਾ ਕਿ 60 ਤੋਂ 70 ਲੱਖ ਰੁਪਏ ਦਾ ਮਾਲੀ ਨੁਕਸਾਨ ਹੋ ਗਿਆ, ਪ੍ਰੰਤੂ ਕੋਈ ਜਾਨੀ ਨੁਕਸਾਨ ਨਹੀਂ ਹੋਇਆ | ਇਹ ਸਭ ਲੋਕਾਂ ਅਤੇ ਪ੍ਰਸ਼ਾਸਨ ਦੀ ਬਦੌਲਤ ਜਾਨੀ ਨੁਕਸਾਨ ਤੋਂ ਬਚਾਅ ਰਿਹਾ |