ਵਿੱਤ ਮੰਤਰੀ ਹਰਪਾਲ ਚੀਮਾ ਦਾ ਅਚਾਨਕ ਐਕਸ਼ਨ, ਸੰਗਰੂਰ ਦੇ GST ਤੇ ਆਬਕਾਰੀ ਵਿਭਾਗ ਦੇ ਦਫ਼ਤਰਾਂ ਦੀ ਕੀਤੀ ਚੈਕਿੰਗ

ਸੰਗਰੂਰ, 25 ਨਵੰਬਰ 2026 : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਵੱਖ-ਵੱਖ ਸਰਕਾਰੀ ਦਫ਼ਤਰਾਂ ਦਾ ਅਚਾਨਕ ਦੌਰਾ ਕਰਕੇ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ GST ਅਤੇ ਆਬਕਾਰੀ ਵਿਭਾਗ ਦੇ ਦਫ਼ਤਰਾਂ ਵਿੱਚ ਕਰਮਚਾਰੀਆਂ ਦੀ ਹਾਜ਼ਰੀ ਅਤੇ ਕੰਮਕਾਜ ਦੀ ਜਾਂਚ ਕੀਤੀ।

ਨਿਰੀਖਣ ਦੌਰਾਨ ਮੰਤਰੀ ਨੇ ਹਾਜ਼ਰੀ ਰਜਿਸਟਰ ਚੈੱਕ ਕੀਤਾ ਅਤੇ ਕਰਮਚਾਰੀਆਂ ਦੇ ਸਮੇਂ ਸਿਰ ਦਫ਼ਤਰ ਪਹੁੰਚਣ ਬਾਰੇ ਜਾਣਕਾਰੀ ਲਈ। ਡਿਊਟੀ ‘ਤੇ ਦੇਰੀ ਨਾਲ ਆਉਣ ਵਾਲੇ ਕਰਮਚਾਰੀਆਂ ਪ੍ਰਤੀ ਉਨ੍ਹਾਂ ਨੇ ਨਾਰਾਜ਼ਗੀ ਵੀ ਜ਼ਾਹਰ ਕੀਤੀ।

ਚੀਮਾ ਨੇ ਸਪੱਸ਼ਟ ਕੀਤਾ ਕਿ ਸਰਕਾਰੀ ਦਫ਼ਤਰਾਂ ਵਿੱਚ ਸਮੇਂ ਦੀ ਪਾਬੰਦੀ ਅਤੇ ਅਨੁਸ਼ਾਸਨ ਲਾਜ਼ਮੀ ਹੈ। ਸਰਕਾਰ ਦਾ ਮਕਸਦ ਲੋਕਾਂ ਦੇ ਕੰਮ ਸਮੇਂ ਸਿਰ ਕਰਵਾਉਣਾ ਅਤੇ ਦਫ਼ਤਰਾਂ ਵਿੱਚ ਲਾਪਰਵਾਹੀ ਨੂੰ ਰੋਕਣਾ ਹੈ।

READ MORE : ਕਿਸਾਨਾਂ ਦਾ ਵੱਡਾ ਐਲਾਨ,  26 ਨਵੰਬਰ ਨੂੰ ਹਾਈਵੇਅ ਕਰਨਗੇ ਜਾਮ, ਜਾਣੋ ਕਾਰਨ

ਵਿਦੇਸ਼

Scroll to Top