ਮੁਲਾਜ਼ਮਾਂ ਦੀਆਂ ਮੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ, 5 ਜਨਵਰੀ 2026: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਕੱਚੇ ਮੁਲਾਜ਼ਮਾਂ ਸਮੇਤ ਮੁਲਾਜ਼ਮਾਂ ਦੇ ਕਈ ਅਹਿਮ ਮੁੱਦੇ ਪਹਿਲਾਂ ਹੀ ਹੱਲ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੀਆਂ ਜਾਇਜ਼ ਮੰਗਾਂ ‘ਤੇ ਵੀ ਸੂਬਾ ਸਰਕਾਰ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ।

ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਉੱਚ ਪੱਧਰੀ ਬੈਠਕਾਂ ਦੀ ਪ੍ਰਧਾਨਗੀ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨਾਲ ਸਬੰਧਤ ਮੁੱਦਿਆਂ ‘ਤੇ ਵਿਸਥਾਰ ਚਰਚਾ ਕੀਤੀ। ਇਸ ਦੌਰਾਨ ਸਕੱਤਰ ਖ਼ਰਚਾ ਡਾ. ਵੀ.ਐਨ. ਜ਼ਾਦੇ, ਸਕੱਤਰ ਸਿੱਖਿਆ ਅਨਿੰਦਿਤਾ ਮਿੱਤਰਾ, ਵਿਸ਼ੇਸ਼ ਸਕੱਤਰ ਪ੍ਰਸੋਨਲ ਉਪਕਾਰ ਸਿੰਘ, ਵਿਸ਼ੇਸ਼ ਸਕੱਤਰ ਵਿੱਤ ਅਜੈ ਅਰੋੜਾ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਤਿੰਦਰ ਪਾਲ ਸਿੰਘ ਗਿੱਲ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਬੈਠਕ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਕਸ ਇੰਪਲਾਈਜ਼ ਵਿੰਗ ਆਮ ਆਦਮੀ ਪਾਰਟੀ, ਪੰਜਾਬ ਅਤੇ ਈ.ਟੀ.ਟੀ. ਟੈਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਵਿੱਤ ਮੰਤਰੀ ਨੇ ਅਧਿਆਪਕ ਜਥੇਬੰਦੀ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪ੍ਰਕਿਰਿਆ ਅਧੀਨ ਹਨ।

ਉਨ੍ਹਾਂ ਨੇ ਜਥੇਬੰਦੀ ਨੂੰ ਸਲਾਹ ਦਿੱਤੀ ਕਿ ਭਵਿੱਖ ‘ਚ ਇਕਲੌਤੇ ਨੁਮਾਇੰਦੇ ਦੀ ਜਗ੍ਹਾ ਉੱਚ ਪੱਧਰੀ ਵਿਚਾਰ-ਵਟਾਂਦਰੇ ਲਈ ਚਾਰ-ਪੰਜ ਆਗੂਆਂ ਦਾ ਵਫ਼ਦ ਬੈਠਕ ‘ਚ ਸ਼ਾਮਲ ਹੋਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਮੁੱਦੇ ‘ਤੇ ਵਧੇਰੇ ਸਾਰਥਕ ਚਰਚਾ ਕੀਤੀ ਜਾ ਸਕੇ ਅਤੇ ਸਹਿਮਤੀ ਬਣ ਸਕੇ। ਇਸਦੇ ਨਾਲ ਹੀ ਸਾਬਕਾ ਮੁਲਾਜ਼ਮ ਵਿੰਗ ਦੇ ਆਗੂਆਂ ਨਾਲ ਬੈਠਕ ‘ਚ ਵਿੱਤ ਮੰਤਰੀ ਨੇ ਵਿੱਤ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਜਾਇਜ਼ ਮੰਗਾਂ ‘ਤੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

Read More: ਪੰਜਾਬ ‘ਚ 4 ਸਾਲਾਂ ਦੌਰਾਨ 61,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: CM ਭਗਵੰਤ ਮਾਨ

ਵਿਦੇਸ਼

Scroll to Top