Harpal Singh Cheema

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ‘ਚ 8 ਨਵ-ਨਿਯੁਕਤ ਮੁਲਜ਼ਮਾਂ ਨੂੰ ਪੱਤਰ ਸੌਂਪੇ

ਚੰਡੀਗੜ੍ਹ, 03 ਜਨਵਰੀ 2025: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਆਬਕਾਰੀ ਤੇ ਕਰ ਵਿਭਾਗ ਨੂੰ ਹੋਰ ਮਜ਼ਬੂਤ ​​ਕਰਨ ਲਈ ਅੱਜ ਘਰ-ਘਰ ਰੁਜ਼ਗਾਰ ਸਕੀਮ ਤਹਿਤ 8 ਨਵੇਂ ਭਰਤੀ ਕੀਤੇ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਨਵੇਂ ਨਿਯੁਕਤ ਕੀਤੇ ਅਧਿਕਾਰੀਆਂ ‘ਚ 5 ਆਬਕਾਰੀ ਤੇ ਕਰ ਇੰਸਪੈਕਟਰ ਅਤੇ 3 ਕਲਰਕ ਸ਼ਾਮਲ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਨਵੀਂਆਂ ਜ਼ਿੰਮੇਵਾਰੀਆਂ ‘ਤੇ ਵਧਾਈ ਦਿੱਤੀਆਂ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਈ ਮਾਲੀਆ ਪੈਦਾ ਕਰਨ ‘ਚ ਆਬਕਾਰੀ ਅਤੇ ਕਰ ਵਿਭਾਗ ਦੀ ਅਹਿਮ ਭੂਮਿਕਾ ‘ਤੇ ਚਾਨਣਾ ਪਾਇਆ।

ਵਿੱਤ ਮੰਤਰੀ ਚੀਮਾ (Harpal Singh Cheema) ਨੇ ਨਵ-ਨਿਯੁਕਤ ਅਧਿਕਾਰੀਆਂ ਨੂੰ ਪੰਜਾਬ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਮਾਲੀਆ ਇਕੱਠਾ ਵਧਾਉਣ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਆਪਣਾ ਕੰਮ ਇਮਾਨਦਾਰੀ ਅਤੇ ਲਗਨ ਨਾਲ ਕਰਨ ਲਈ ਕਿਹਾ ਹੈ ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਵਿਭਾਗਾਂ ਨੂੰ ਮਜ਼ਬੂਤ ​​ਕਰਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਪੰਜਾਬ ਦੇ ਸਰਵਪੱਖੀ ਵਿਕਾਸ ‘ਤੇ ਸਾਕਾਰਾਤਮਕ ਪ੍ਰਭਾਵ ਪਵੇਗਾ, ਜਿਸ ਨਾਲ ਪੰਜਾਬ ਦਾ ਸੁਨਹਿਰੀ ਵਿਕਾਸ ਹੋਵੇਗਾ।

Read More: NHAI ਨੂੰ ਪੰਜਾਬ ‘ਚ ਸੜਕੀ ਨੈੱਟਵਰਕ ਦੇ 15 ਪ੍ਰੋਜੈਕਟਾਂ ਲਈ ਜ਼ਮੀਨ ਦੀ ਲੋੜ

Scroll to Top