June 28, 2024 12:15 pm
Republic Day

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਲੰਧਰ ਵਿਖੇ ਗਣਤੰਤਰ ਦਿਹਾੜੇ ਮੌਕੇ ਕੌਮੀ ਝੰਡਾ ਲਹਿਰਾਇਆ

ਚੰਡੀਗੜ੍ਹ, 26 ਜਨਵਰੀ 2024: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਲੰਧਰ ਵਿੱਚ ਜ਼ਿਲ੍ਹਾ ਪੱਧਰੀ ਗਣਤੰਤਰ ਦਿਹਾੜੇ (Republic Day) ਮੌਕੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨਾਲ ਡੀਸੀ ਵਿਸ਼ੇਸ਼ ਸਾਰੰਗਲ ਅਤੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵੀ ਮੌਜੂਦ ਸਨ। ਉਨ੍ਹਾਂ ਨੇ ਮਾਰਚ ਪਾਸਟ ਵੀ ਕੀਤਾ ਅਤੇ ਪੁਲਿਸ, ਹੋਮ ਗਾਰਡ ਅਤੇ ਐਨਸੀਸੀ ਦੀ ਟੁਕੜੀ ਨੂੰ ਸਲਾਮੀ ਦਿੱਤੀ। ਵਿੱਤ ਮੰਤਰੀ ਚੀਮਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬੀਆਂ ਨੇ ਬਹੁਤ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਸ਼ਹੀਦਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤ ਦੇ ਲੋਕਾਂ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਮੁਕਤ ਕਰਵਾਉਣ ਲਈ ਕੂਕਾ ਲਹਿਰ ਤੋਂ ਬਹੁਤ ਸਾਰੀਆਂ ਲਹਿਰਾਂ ਸ਼ੁਰੂ ਹੋਈਆਂ।

ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਨੇ ਆਜ਼ਾਦੀ ਦੀ ਲਹਿਰ ਵਿੱਚ ਹੀ ਨਹੀਂ ਸਗੋਂ ਆਜ਼ਾਦੀ ਤੋਂ ਬਾਅਦ ਦੇਸ਼ ਦੀ ਤਰੱਕੀ ਵਿੱਚ ਵੀ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਦੇਸ਼ ਦੇ ਅਨਾਜ ਭੰਡਾਰਾਂ ਨੂੰ ਭਰਨ ਦਾ ਮਾਮਲਾ ਹੋਵੇ ਜਾਂ ਬੁਨਿਆਦੀ ਢਾਂਚਾ ਬਣਾਉਣ ਦਾ। ਪੰਜਾਬ ਨੇ ਹਮੇਸ਼ਾ ਹੀ ਵੱਡਾ ਯੋਗਦਾਨ ਪਾਇਆ ਹੈ। ਆਪਣੇ ਮੰਤਰਾਲੇ ਦਾ ਜ਼ਿਕਰ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਸੰਬਰ 2022 ਤੱਕ ਜੀਐਸਟੀ ਵਿੱਚ 16.52 ਫੀਸਦੀ ਦਾ ਵਾਧਾ ਹੋਇਆ ਹੈ।