ਪੰਜਾਬ ਮੋਟਰਜ਼ ਯੂਨੀਅਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਤੇ ਮਿੰਨੀ ਬੱਸ ਆਪਰੇਟਰਾਂ ਨਾਲ ਬੈਠਕ

ਚੰਡੀਗੜ੍ਹ; 23 ਨਵੰਬਰ 2026: ਪੰਜਾਬ ਦੇ ਟਰਾਂਸਪੋਰਟ ਖੇਤਰ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ, ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇੱਕ ਬੈਠਕ ਕੀਤੀ, ਜਿਸ ‘ਚ ਉਨ੍ਹਾਂ ਦੀਆਂ ਮੁੱਖ ਸ਼ਿਕਾਇਤਾਂ ਅਤੇ ਮੰਗਾਂ ‘ਤੇ ਚਰਚਾ ਕੀਤੀ ਗਈ ਅਤੇ ਉਨ੍ਹਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।

ਵਫ਼ਦਾਂ ਦੀ ਗੱਲ ਧੀਰਜ ਅਤੇ ਹਮਦਰਦੀ ਨਾਲ ਸੁਣਨ ਤੋਂ ਬਾਅਦ, ਟਰਾਂਸਪੋਰਟ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਨ੍ਹਾਂ ਮਸਲਿਆਂ ਦੇ ਵਿਹਾਰਕ ਅਤੇ ਸੰਤੁਲਿਤ ਹੱਲ ਲੱਭਣ ਲਈ ਵਚਨਬੱਧ ਹੈ। ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ, ਮੰਤਰੀ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ: “ਦੋਵਾਂ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ ਜਾਵੇ ਅਤੇ ਉਨ੍ਹਾਂ ਦੇ ਮੁੱਖ ਮਸਲਿਆਂ ਨੂੰ ਛੇਤੀ ਤੋਂ ਛੇਤੀ ਹੱਲ ਕਰਨ ਦੇ ਉਦੇਸ਼ ਨਾਲ ਇੱਕ ਵਿਆਪਕ ਪ੍ਰਸਤਾਵ ਤਿਆਰ ਕੀਤਾ ਜਾਵੇ।”

ਬੈਠਕ ਦੌਰਾਨ, ਵਫ਼ਦਾਂ ਨੇ ਇੱਕ ਵਿਸਤ੍ਰਿਤ ਏਜੰਡਾ ਪੇਸ਼ ਕੀਤਾ, ਜਿਸ ‘ਚ ਪੂਰੇ ਸੂਬੇ ‘ਚ ਬੱਸ ਆਪਰੇਟਰਾਂ ਨੂੰ ਦਰਪੇਸ਼ ਵਿੱਤੀ ਅਤੇ ਸੰਚਾਲਨ ਸੰਬੰਧੀ ਚੁਣੌਤੀਆਂ ਨੂੰ ਉਜਾਗਰ ਕੀਤਾ ਗਿਆ। ਇਹ ਦੁਹਰਾਉਂਦੇ ਹੋਏ ਕਿ ਨਿੱਜੀ ਅਤੇ ਮਿੰਨੀ ਬੱਸ ਆਪਰੇਟਰ ਪੂਰੇ ਪੰਜਾਬ ‘ਚ ਜਨਤਕ ਸੰਪਰਕ (ਆਵਾਜਾਈ ਸਹੂਲਤਾਂ) ਬਣਾਈ ਰੱਖਣ ‘ਚ ਅਹਿਮ ਭੂਮਿਕਾ ਨਿਭਾਉਂਦੇ ਹਨ, ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ, “ਟਰਾਂਸਪੋਰਟ ਵਿਭਾਗ ਵੱਲੋਂ ਐਸੋਸੀਏਸ਼ਨਾਂ ਨਾਲ ਕੀਤੀ ਜਾਣ ਵਾਲੀ ਅਗਲੀ ਗੱਲਬਾਤ ਦੌਰਾਨ ਹਰੇਕ ਮੰਗ ਦੀ ਵਿੱਤੀ ਅਤੇ ਨਿਯਮਕ ਵਿਹਾਰਕਤਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ, ਤਾਂ ਜੋ ਇੱਕ ਉਸਾਰੂ ਰੋਡਮੈਪ ਨੂੰ ਜਲਦੀ ਅੰਤਿਮ ਰੂਪ ਦਿੱਤਾ ਜਾ ਸਕੇ।” ਉਨ੍ਹਾਂ ਨੇ ਟਰਾਂਸਪੋਰਟ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਕਿ ਜਿੱਥੇ ਵੀ ਲੋੜ ਪਵੇ, ਇਸ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਵੀ ਉਠਾਇਆ ਜਾਵੇ।

ਵਿਦੇਸ਼

Scroll to Top