Punjab News

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 15 ਮੁਲਾਜ਼ਮ ਜਥੇਬੰਦੀਆਂ ਨਾਲ ਕੀਤੀਆਂ ਬੈਠਕਾਂ

ਚੰਡੀਗੜ੍ਹ, 31 ਅਕਤੂਬਰ 2025: ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ 15 ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਬੈਠਕਾਂ ਕੀਤੀਆਂ। ਬੈਠਕ ‘ਚ ਸਿੱਖਿਆ ਵਿਭਾਗ ਦੀਆਂ 7 ਜਥੇਬੰਦੀਆਂ ਦੇ ਨਾਲ-ਨਾਲ ਜਲ ਸਪਲਾਈ ਅਤੇ ਸਿਹਤ ਵਿਭਾਗ ਦੀਆਂ ਯੂਨੀਅਨਾਂ ਅਤੇ ਕਰਮਚਾਰੀਆਂ ਦੇ ਸਾਂਝੇ ਹਿੱਤਾਂ ਦੀ ਨੁਮਾਇੰਦਗੀ ਕਰਨ ਵਾਲੀਆਂ ਜਥੇਬੰਦੀਆਂ, ਜਿਨ੍ਹਾਂ ‘ਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਅਤੇ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਸ਼ਾਮਲ ਸਨ |

ਇਸ ਦੌਰਾਨ ਲਗਭੱਗ ਪੰਜ ਘੰਟੇ ਚੱਲੀਆਂ ਇਨ੍ਹਾਂ ਬੈਠਕਾਂ ਦੌਰਾਨ ਯੂਨੀਅਨ ਆਗੂਆਂ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ‘ਤੇ ਡੂੰਘਾਈ ਨਾਲ ਚਰਚਾ ਕਰਨ ਅਤੇ ਹੱਲ ਲੱਭਣ ਲਈ ਉਪਰਾਲੇ ਕੀਤੇ। ਸਿੱਖਿਆ ਵਿਭਾਗ ਨਾਲ ਸਬੰਧਤ ਯੂਨੀਅਨਾਂ ਦੇ ਮੁੱਖ ਮੁੱਦੇ ਤਨਖਾਹ ਅਤੇ ਸੀਨੀਆਰਤਾ ‘ਚ ਬੇਨਿਯਮੀਆਂ, ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਪੰਜਾਬ ਸਟੇਟ ਟੀਚਰਜ਼ ਐਲੀਜੀਬਿਲਟੀ ਟੈਸਟ (ਪੀ.ਐਸ.ਟੀ.ਈ.ਟੀ) ਨੂੰ ਸਮੇਂ ਸਿਰ ਕਰਵਾਉਣ ਨਾਲ ਸਬੰਧਤ ਸਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਤਨਖਾਹ ਅਤੇ ਸੀਨੀਆਰਤਾ ‘ਚ ਬੇਨਿਯਮੀਆਂ ਨਾਲ ਸਬੰਧਤ ਮੁੱਦੇ ਸਮਰਪਿਤ ਅਨੋਮਲੀ ਕਮੇਟੀ ਕੋਲ ਭੇਜਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਉਨ੍ਹਾਂ ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਹੋਰ ਸੇਵਾ-ਸਬੰਧਤ ਮਾਮਲਿਆਂ ਨੂੰ ਛੇਤੀ ਹੱਲ ਕਰਨ ਲਈ ਐਡਵੋਕੇਟ ਜਨਰਲ ਦੇ ਦਫ਼ਤਰ, ਪ੍ਰਸੋਨਲ ਵਿਭਾਗ ਅਤੇ ਵਿੱਤ ਵਿਭਾਗ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਪੀ.ਐਸ.ਟੀ.ਈ.ਟੀ ਨੂੰ ਵੀ ਛੇਤੀ ਕਰਵਾਉਣ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ।

Read More: ਪੰਜਾਬ “ਬਿੱਲ ਲਿਆਓ ਇਨਾਮ ਪਾਓ” ਸਕੀਮ ਤਹਿਤ ₹1 ਲੱਖ ਦਾ ਤਿਮਾਹੀ ਬੰਪਰ ਇਨਾਮ ਸ਼ੁਰੂ : ਹਰਪਾਲ ਸਿੰਘ ਚੀਮਾ

Scroll to Top