ਚੰਡੀਗੜ੍ਹ, 27 ਅਗਸਤ 2025: ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਆਰਟ ਐਂਡ ਕਰਾਫਟ ਟੀਚਰ ਯੂਨੀਅਨਾਂ, ਈਟੀਟੀ-ਟੀਈਟੀ ਪਾਸ ਟੀਚਰਜ਼ ਐਸੋਸੀਏਸ਼ਨ (ਜੈ ਸਿੰਘ ਵਾਲਾ), ਏਆਈਈ ਕੰਟਰੈਕਟ ਟੀਚਰਜ਼ ਯੂਨੀਅਨ, ਐਸੋਸੀਏਟ ਪ੍ਰੀ-ਪ੍ਰਾਇਮਰੀ ਟੀਚਰਜ਼ ਯੂਨੀਅਨ, ਆਲ ਪੰਜਾਬ ਡੀਐਸਟੀ/ਸੀਟੀਐਸ ਕੰਟਰੈਕਟ ਇੰਸਟ੍ਰਕਟਰ ਯੂਨੀਅਨ ਅਤੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ ਦੇ ਵਫ਼ਦਾਂ ਨਾਲ ਮੁਲਾਕਾਤ ਕੀਤੀ।
ਪੰਜਾਬ ਸਿਵਲ ਸਕੱਤਰੇਤ ਸਥਿਤ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈਆਂ ਇਨ੍ਹਾਂ ਬੈਠਕਾਂ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਵੱਲੋਂ ਚੁੱਕੇ ਮੁੱਦਿਆਂ ਅਤੇ ਮੰਗਾਂ ਨੂੰ ਹਮਦਰਦੀ ਨਾਲ ਸੁਣਿਆ ਅਤੇ ਹੱਲ ਲੱਭਣ ਲਈ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਆਰਟ ਐਂਡ ਕਰਾਫਟ ਟੀਚਰਜ਼ ਯੂਨੀਅਨਾਂ ਨਾਲ ਸਾਂਝੀ ਬੈਠਕ ਦੌਰਾਨ, ਵਿੱਤ ਮੰਤਰੀ ਚੀਮਾ ਨੇ ਇੰਨ੍ਹਾਂ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਨੂੰ ਇੱਕ ਸਾਂਝਾ ਪ੍ਰੋਗਰਾਮ ਉਲੀਕਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਢੁਕਵਾਂ ਹੱਲ ਲੱਭਿਆ ਜਾ ਸਕੇ। ਵਿੱਤ ਮੰਤਰੀ ਨੇ ਯੂਨੀਅਨਾਂ ਨੂੰ ਸਿੱਖਿਆ ਵਿਭਾਗ ਕੋਲ ਆਪਣੀਆਂ ਦਲੀਲਾਂ ਅਤੇ ਸਮਰਥਿਤ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਵੀ ਕਿਹਾ ਤਾਂ ਜੋ ਅਗਲੀ ਕਾਰਵਾਈ ਸ਼ੁਰੂ ਕੀਤੀ ਜਾ ਸਕੇ।
ਇਸ ਦੌਰਾਨ ਵਿੱਤ ਮੰਤਰੀ ਨੇ ਈ.ਟੀ.ਟੀ. ਟੀ.ਈ.ਟੀ. ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ, ਐਸੋਸੀਏਟ ਪ੍ਰੀ ਪ੍ਰਾਇਮਰੀ ਅਧਿਆਪਕ ਯੂਨੀਅਨ ਦੇ ਆਗੂਆਂ ਦੀਆਂ ਮੰਗਾਂ ਵੀ ਸੁਣੀਆਂ। ਉਨ੍ਹਾਂ ਨੇ ਸਿੱਖਿਆ ਵਿਭਾਗਾਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।
Read More: ਕੇਂਦਰ ਨੂੰ GST ਕਾਰਨ ਹੋਏ 50,000 ਕਰੋੜ ਰੁਪਏ ਦੇ ਨੁਕਸਾਨ ਲਈ ਪੰਜਾਬ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ: ਚੀਮਾ