Harpal Singh Cheema

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਰੋਡਵੇਜ ਪਨਬੱਸ/PRTC ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਬੈਠਕ

ਚੰਡੀਗੜ੍ਹ, 9 ਅਪ੍ਰੈਲ 2025: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਨਾਲ ਮੁਲਾਕਾਤ ਕੀਤੀ। ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਬੈਠਕ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ ਹੈ।

ਇਹ ਬੈਠਕ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਵਧੀਕ ਮੁੱਖ ਸਕੱਤਰ (ਟਰਾਂਸਪੋਰਟ) ਡੀ.ਕੇ. ਦੀ ਮੌਜੂਦਗੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨਾਲ ਸਬੰਧਤ ਮੁੱਦਿਆਂ ਦੇ ਹੱਲ ਲਈ, ਉਨ੍ਹਾਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਠੇਕੇ ਦੇ ਆਧਾਰ ‘ਤੇ ਕੰਮ ਕਰ ਰਹੇ ਵੱਡੀ ਗਿਣਤੀ ਵਿੱਚ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ ਦੀ ਨੀਤੀ ਅਪਣਾਈ ਹੈ, ਜਿਸ ਤਹਿਤ ਕਿਸੇ ਵੀ ਕਰਮਚਾਰੀ ਨੂੰ ਕਿਸੇ ਵੀ ਕਾਨੂੰਨੀ ਅੜਚਣ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਹਰਪਾਲ ਸਿੰਘ ਚੀਮਾ (Harpal Singh Cheema) ਨੇ ਟਰਾਂਸਪੋਰਟ ਵਿਭਾਗ ਨੂੰ ਯੂਨੀਅਨ ਦੀਆਂ ਮੰਗਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਰਿਪੋਰਟ ਤਿਆਰ ਕਰਨ ਲਈ ਕਿਹਾ ਹੈ । ਉਨ੍ਹਾਂ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਯੂਨੀਅਨ ਨਾਲ ਅਗਲੀ ਮੀਟਿੰਗ ‘ਚ ਇਹ ਰਿਪੋਰਟ ਪੇਸ਼ ਕਰੇ ਤਾਂ ਜੋ ਛੇਤੀ ਤੋਂ ਛੇਤੀ ਲੋੜੀਂਦੀ ਕਾਰਵਾਈ ਸ਼ੁਰੂ ਕੀਤੀ ਜਾ ਸਕੇ।

Read More: ਸਾਲ 2025-26 ਲਈ ਕੁੱਲ ਆਬਕਾਰੀ ਮਾਲੀਆ 11500 ਕਰੋੜ ਰੁਪਏ ਦੇ ਅੰਕੜੇ ਨੂੰ ਕਰੇਗਾ ਪਾਰ: ਹਰਪਾਲ ਸਿੰਘ ਚੀਮਾ

Scroll to Top